USA ਹੋਰਮੁਜ਼ ਜਲ ਮਾਰਗ ‘ਚ ਸਮੁੰਦਰੀ ਜਹਾਜ਼ਾਂ ਦੀ ਭੀੜ ਨੂੰ ਘੱਟ ਕਰਨ ‘ਚ ਕਰੇਗਾ ਮਦਦ : ਟਰੰਪ

News Online
1 Min Read

ਆਪਣਾ ਪੰਜਾਬ ਮੀਡੀਆ : ਅਮਰੀਕਾ ਅਤੇ ਇਰਾਨ ਵਿਚਾਲੇ ਜੰਗਬੰਦੀ ਹੋਣ ਤੋਂ ਕੁਝ ਘੰਟਿਆਂ ਬਾਅਦ, ਰਾਸ਼ਟਰਪਤੀ ਡੋਨਲਡ ਟਰੰਪ ਨੇ ਬੁੱਧਵਾਰ ਨੂੰ ਕਿਹਾ ਕਿ ਅਮਰੀਕਾ ਹੋਰਮੁਜ਼ ਜਲ ਮਾਰਗ ਵਿੱਚ ਜਹਾਜ਼ਾਂ ਦੀ ਭੀੜ ਨੂੰ ਘੱਟ ਕਰਨ ਵਿੱਚ ਮਦਦ ਕਰੇਗਾ। ਇਰਾਨ ਨਾਲ ਤਣਾਅ ਘੱਟ ਹੋਣ ਅਤੇ ਸਬੰਧਾਂ ਵਿੱਚ ਸੁਧਾਰ ਦੇ ਸੰਕੇਤਾਂ ਵਿਚਕਾਰ ਟਰੰਪ ਨੇ ਇਸ ਘਟਨਾਕ੍ਰਮ ਨੂੰ ਵਿਸ਼ਵ ਸ਼ਾਂਤੀ ਲਈ ਇੱਕ ਵੱਡਾ ਦਿਨ ਦੱਸਿਆ ਹੈ।

ਦੁਨੀਆ ਭਰ ਵਿੱਚ ਤੇਲ ਦੀ ਸਪਲਾਈ ਲਈ ਸਭ ਤੋਂ ਜ਼ਰੂਰੀ ਹੋਰਮੁਜ਼ ਜਲ ਮਾਰਗ ਪਿਛਲੇ ਕਈ ਦਿਨਾਂ ਤੋਂ ਤਣਾਅ ਦਾ ਕੇਂਦਰ ਬਣਿਆ ਹੋਇਆ ਸੀ। ਇੱਥੇ ਰੁਕਾਵਟਾਂ ਅਤੇ ਸੁਰੱਖਿਆ ਚਿੰਤਾਵਾਂ ਕਾਰਨ ਤੇਲ ਦੀ ਸਪਲਾਈ ਰੁਕਣ ਅਤੇ ਪੱਛਮੀ ਏਸ਼ੀਆ ਵਿੱਚ ਅਸਥਿਰਤਾ ਫੈਲਣ ਦਾ ਡਰ ਬਣਿਆ ਹੋਇਆ ਸੀ। ਪੱਛਮੀ ਏਸ਼ੀਆ ਵਿੱਚ ਲਗਪਗ 40 ਦਿਨਾਂ ਤੱਕ ਚੱਲੀ ਇਸ ਜੰਗ ਤੋਂ ਬਾਅਦ ਹੁਣ ਜੰਗਬੰਦੀ ਦਾ ਐਲਾਨ ਹੋਇਆ ਹੈ, ਜਿਸ ਨਾਲ ਤੇਲ ਮੰਗਵਾਉਣ ਵਾਲੇ ਵੱਡੇ ਦੇਸ਼ਾਂ ਨੇ ਸੁੱਖ ਦਾ ਸਾਹ ਲਿਆ ਹੈ।

ਇਸ ਵੱਡੀ ਕਾਮਯਾਬੀ ਤੋਂ ਬਾਅਦ ਰਾਸ਼ਟਰਪਤੀ ਟਰੰਪ ਨੇ ਉਮੀਦ ਜਤਾਉਂਦਿਆਂ ਕਿਹਾ ਕਿ ਇਰਾਨ ਹੁਣ ਅੱਗੇ ਵਧਣ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਇਰਾਨ ਅਤੇ ਬਾਕੀ ਸਾਰੇ ਦੇਸ਼ ਹੁਣ ਇਸ ਟਕਰਾਅ ਤੋਂ ਅੱਕ ਚੁੱਕੇ ਹਨ, ਜਿਸ ਤੋਂ ਇਹ ਸਾਫ਼ ਹੁੰਦਾ ਹੈ ਕਿ ਹਰ ਕੋਈ ਲੜਾਈ ਤੋਂ ਥੱਕ ਗਿਆ ਹੈ ਅਤੇ ਹੁਣ ਸ਼ਾਂਤੀ ਚਾਹੁੰਦਾ ਹੈ।

Share This Article
Leave a Comment

Leave a Reply