West Asia Crisis: ਹੁਣ ਤੱਕ 7.88 ਲੱਖ ਭਾਰਤੀ ਵਾਪਸ ਪਰਤੇ; Iran ’ਚ ਫਸੇ ਨਾਗਰਿਕਾਂ ਲਈ ਐਡਵਾਈਜ਼ਰੀ

News Online
1 Min Read

ਆਪਣਾ ਪੰਜਾਬ ਮੀਡੀਆ : ਭਾਰਤੀ ਵਿਦੇਸ਼ ਮੰਤਰਾਲੇ ਨੇ ਬੁੱਧਵਾਰ ਨੂੰ ਜਾਣਕਾਰੀ ਦਿੱਤੀ ਹੈ ਕਿ 28 ਫਰਵਰੀ ਨੂੰ ਪੱਛਮੀ ਏਸ਼ੀਆ ਵਿੱਚ ਸ਼ੁਰੂ ਹੋਏ ਸੰਘਰਸ਼ ਤੋਂ ਬਾਅਦ ਹੁਣ ਤੱਕ ਲਗਪਗ 7,88,000 ਭਾਰਤੀ ਉਸ ਖੇਤਰ ਤੋਂ ਭਾਰਤ ਵਾਪਸ ਆ ਚੁੱਕੇ ਹਨ।

ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਦੱਸਿਆ ਕਿ ਇਜ਼ਰਾਈਲ, ਇਰਾਕ, ਕੁਵੈਤ ਅਤੇ ਬਹਿਰੀਨ ਵਿੱਚ ਹਵਾਈ ਖੇਤਰ ’ਤੇ ਲੱਗੀਆਂ ਪਾਬੰਦੀਆਂ ਕਾਰਨ ਉੱਥੇ ਫਸੇ ਭਾਰਤੀਆਂ ਨੂੰ ਕੱਢਣ ਲਈ ਬਦਲਵੇਂ ਰਸਤੇ ਵਰਤੇ ਜਾ ਰਹੇ ਹਨ। ਇਰਾਨ ਵਿੱਚ ਫਸੇ ਭਾਰਤੀਆਂ ਨੂੰ ਅਰਮੀਨੀਆ ਅਤੇ ਅਜ਼ਰਬਾਈਜਾਨ ਦੇ ਰਸਤੇ ਲਿਆਂਦਾ ਜਾ ਰਿਹਾ ਹੈ, ਜਦਕਿ ਇਜ਼ਰਾਈਲ ਅਤੇ ਇਰਾਕ ਵਿੱਚ ਮੌਜੂਦ ਭਾਰਤੀਆਂ ਨੂੰ ਜੌਰਡਨ, ਮਿਸਰ ਅਤੇ ਸਾਊਦੀ ਅਰਬ ਰਾਹੀਂ ਭਾਰਤ ਪਹੁੰਚਾਇਆ ਜਾ ਰਿਹਾ ਹੈ। ਸਰਕਾਰ ਨੇ ਇਰਾਨ ਵਿੱਚ ਰਹਿ ਰਹੇ ਬਾਕੀ 7,500 ਭਾਰਤੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਦੂਤਾਵਾਸ ਨਾਲ ਤਾਲਮੇਲ ਕਰਕੇ ਜਲਦੀ ਤੋਂ ਜਲਦੀ ਉੱਥੋਂ ਨਿਕਲ ਜਾਣ।ਰਣਧੀਰ ਜੈਸਵਾਲ ਮੁਤਾਬਕ ਹੁਣ ਤੱਕ ਇਰਾਨ ਵਿੱਚ ਭਾਰਤੀ ਦੂਤਾਵਾਸ ਨੇ 1,864 ਨਾਗਰਿਕਾਂ ਨੂੰ ਅਰਮੀਨੀਆ ਅਤੇ ਅਜ਼ਰਬਾਈਜਾਨ ਦੀਆਂ ਜ਼ਮੀਨੀ ਸਰਹੱਦਾਂ ਰਾਹੀਂ ਸੁਰੱਖਿਅਤ ਬਾਹਰ ਕੱਢ ਲਿਆ ਹੈ, ਜਿਨ੍ਹਾਂ ਵਿੱਚ 935 ਵਿਦਿਆਰਥੀ ਅਤੇ 472 ਮਛੇਰੇ ਸ਼ਾਮਲ ਹਨ।

Share This Article
Leave a Comment

Leave a Reply