ਆਪਣਾ ਪੰਜਾਬ ਮੀਡੀਆ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰੀ ਕੈਬਨਿਟ ਨੇ ਮੌਜੂਦਾ ਕਾਨੂੰਨਾਂ ਵਿੱਚ ਸੋਧਾਂ ਨੂੰ ਮਨਜ਼ੂਰੀ ਦੇਣ ਲਈ ਤਿਆਰ ਖਿੱਚ ਲਈ ਹੈ ਤਾਂ ਜੋ ਲੰਮੇ ਸਮੇਂ ਤੋਂ ਲਟਕ ਰਹੇ 33 ਫੀਸਦੀ ਮਹਿਲਾ ਰਾਖਵੇਂਕਰਨ ਨੂੰ 2029 ਦੀਆਂ ਲੋਕ ਸਭਾ ਚੋਣਾਂ ਤੱਕ ਲਾਗੂ ਕੀਤਾ ਜਾ ਸਕੇ।
ਇਸ ਉਦੇਸ਼ ਲਈ ਦੋ ਬਿੱਲਾਂ ਨੂੰ ਮਨਜ਼ੂਰੀ ਮਿਲਣ ਦੀ ਉਮੀਦ ਹੈ। ਪਹਿਲਾ ਬਿੱਲ 2023 ਦੇ ‘ਨਾਰੀ ਸ਼ਕਤੀ ਵੰਦਨ ਕਾਨੂੰਨ’ ਵਿੱਚ ਬਦਲਾਅ ਕਰਨ ਲਈ ਹੈ। ਮੌਜੂਦਾ ਕਾਨੂੰਨ ਮੁਤਾਬਕ ਲੋਕ ਸਭਾ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ ਇੱਕ ਤਿਹਾਈ ਸੀਟਾਂ ਉਦੋਂ ਹੀ ਰਾਖਵੀਆਂ ਹੋ ਸਕਦੀਆਂ ਹਨ, ਜਦੋਂ 2026 ਦੀ ਮਰਦਮਸ਼ੁਮਾਰੀ ਤੋਂ ਬਾਅਦ ਸੀਟਾਂ ਦੀ ਨਵੀਂ ਹੱਦਬੰਦੀ ਦਾ ਕੰਮ ਪੂਰਾ ਹੋ ਜਾਵੇਗਾ।ਦੂਜੇ ਬਿੱਲ ਰਾਹੀਂ ਸੰਵਿਧਾਨ ਦੀ 84ਵੀਂ ਸੋਧ ਵਿੱਚ ਬਦਲਾਅ ਕਰਨ ਦੀ ਲੋੜ ਪਵੇਗੀ, ਜੋ ਭਾਰਤ ਵਿੱਚ 2026 ਤੱਕ ਸੀਟਾਂ ਦੀ ਹੱਦਬੰਦੀ ਦੀ ਪ੍ਰਕਿਰਿਆ ‘ਤੇ ਰੋਕ ਲਗਾਉਂਦੀ ਹੈ। ਹੁਣ ਹੱਦਬੰਦੀ ਦੇ ਕੰਮ ਨੂੰ ਜਲਦੀ ਸ਼ੁਰੂ ਕਰਨ ਲਈ ਸਰਕਾਰ ਨੂੰ ਇਸ ਰੋਕ ਨੂੰ ਖਤਮ ਕਰਨਾ ਹੋਵੇਗਾ।

