ਸ੍ਰੀ ਆਨੰਦਪੁਰ ਸਾਹਿਬ ‘ਹੈਰੀਟੇਜ ਸਟ੍ਰੀਟ’ ਪ੍ਰਾਜੈਕਟ ਠੰਢੇ ਬਸਤੇ ’ਚ

News Online
1 Min Read

ਆਪਣਾ ਪੰਜਾਬ ਮੀਡੀਆ : ਪੰਜਾਬ ਦੇ ਸੈਰ-ਸਪਾਟਾ ਵਿਭਾਗ ਨੇ ਸ੍ਰੀ ਆਨੰਦਪੁਰ ਸਾਹਿਬ ਵਿੱਚ ‘ਹੈਰੀਟੇਜ ਸਟ੍ਰੀਟ’ ਪ੍ਰਾਜੈਕਟ ਨੂੰ ਰੱਦ ਕਰ ਦਿੱਤਾ ਹੈ। ਸੂਤਰਾਂ ਨੇ ‘ਟ੍ਰਿਬਿਊਨ’ ਪ੍ਰਕਾਸ਼ਨ ਸਮੂਹ ਨੂੰ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ ਜੀ ਪੀ ਸੀ) ਵੱਲੋਂ ਪ੍ਰਾਜੈਕਟ ਦੇ ਮੂਲ ਸੰਕਲਪ ਵਿੱਚ ਵੱਡੀਆਂ ਤਬਦੀਲੀਆਂ ਦੀ ਮੰਗ ਕੀਤੇ ਜਾਣ ਤੋਂ ਬਾਅਦ ਵਿਭਾਗ ਨੇ ਇਸ ਨੂੰ ਠੱਪ ਕਰਨ ਦਾ ਫ਼ੈਸਲਾ ਕੀਤਾ ਹੈ।

ਐੱਸ ਜੀ ਪੀ ਸੀ ਅਧਿਕਾਰੀਆਂ ਨੇ ਮੰਗ ਕੀਤੀ ਸੀ ਕਿ ਹੈਰੀਟੇਜ ਸਟ੍ਰੀਟ ਵਿੱਚ ਉਲੀਕੇ ਗਏ ਪ੍ਰਵੇਸ਼ ਦੁਆਰ ਨੂੰ ਹਟਾ ਦਿੱਤਾ ਜਾਵੇ। ਉਨ੍ਹਾਂ ਦੀ ਦਲੀਲ ਸੀ ਕਿ ਇਹ ਗੇਟ ਮੁੱਖ ਸੜਕ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਦਰਸ਼ਨਾਂ ਵਿੱਚ ਅੜਿੱਕਾ ਬਣੇਗਾ। ਸ਼੍ਰੋਮਣੀ ਕਮੇਟੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਜਾਣ ਵਾਲੀ ਸੜਕ ’ਤੇ ਸਫ਼ੈਦ ਸੰਗਮਰਮਰ ਵਿਛਾਉਣ ਦੇ ਵੀ ਖ਼ਿਲਾਫ਼ ਸੀ। ਐੱਸ ਜੀ ਪੀ ਸੀ ਅਧਿਕਾਰੀ ਚਾਹੁੰਦੇ ਹਨ ਸੀ ਕਿ ਤਖ਼ਤ ਸਾਹਿਬ ਨੂੰ ਜਾਣ ਵਾਲੀ ਸੜਕ ਪਹਿਲਾਂ ਵਾਂਗ ਵਾਹਨਾਂ ਦੀ ਆਵਾਜਾਈ ਦੇ ਯੋਗ ਬਣੀ ਰਹੇ ਅਤੇ ਇਸ ਨੂੰ ਪੈਦਲ ਮਾਰਗ ਵਿੱਚ ਨਾ ਬਦਲਿਆ ਜਾਵੇ। ਇਨ੍ਹਾਂ ਸੱਭਿਆਚਾਰਕ ਅਤੇ ਤਕਨੀਕੀ ਇਤਰਾਜ਼ਾਂ ਕਾਰਨ ਸੈਰ-ਸਪਾਟਾ ਵਿਭਾਗ ਨੇ ਫ਼ਿਲਹਾਲ ਇਸ ਅਹਿਮ ਪ੍ਰਾਜੈਕਟ ਨੂੰ ਅੱਗੇ ਨਾ ਵਧਾਉਣ ਦਾ ਫ਼ੈਸਲਾ ਕੀਤਾ ਹੈ।

Share This Article
Leave a Comment

Leave a Reply