ਪੁਲੀਸ ਅਧਿਕਾਰੀ ਖ਼ਿਲਾਫ਼ ਗ੍ਰਹਿ ਸਕੱਤਰ ਤੇ ਡੀ ਜੀ ਪੀ ਨੂੰ ਪੱਤਰ

News Online
1 Min Read

ਆਪਣਾ ਪੰਜਾਬ ਮੀਡੀਆ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਰਾਜ ਦੇ ਗ੍ਰਹਿ ਸਕੱਤਰ ਤੇ ਡੀ ਜੀ ਪੀ ਨੂੰ ਪੱਤਰ ਲਿਖ ਕੇ ਪੁਲੀਸ ਦੇ ਐੱਸ ਪੀ ਰੈਂਕ ਦੇ ਅਧਿਕਾਰੀ ਵੱਲੋਂ ਕਮਿਸ਼ਨ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਦੇ ਮਾਮਲੇ ਵਿਚ ਨਿਯਮਾਂ ਅਨੁਸਾਰ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਧਰਮ ਚੰਦ ਪੁੱਤਰ ਕਰਤਾ ਰਾਮ ਪਿੰਡ ਝੂੰਗੀਆਂ ਜ਼ਿਲ੍ਹਾ ਨਵਾਂ ਸ਼ਹਿਰ ਤੋਂ ਸ਼ਿਕਾਇਤ ਐੱਸ ਸੀ ਕਮਿਸ਼ਨ ਕੋਲ ਪਹੁੰਚੀ ਸੀ, ਜਿਸ ਵਿੱਚ ਜਾਤੀ ਸਬੰਧੀ ਅਪਸ਼ਬਦ ਬੋਲਣ, ਕੁੱਟਮਾਰ ਕਰਨ, ਘਰ ’ਤੇ ਹਮਲਾ ਅਤੇ ਤੇਜ਼ਧਾਰ ਹਥਿਆਰ ਨਾਲ ਵਾਰ ਕਰਨ ਦਾ ਜ਼ਿਕਰ ਸੀ।

ਕਮਿਸ਼ਨ ਨੇ ਮਾਮਲੇ ਦੀ ਪੜਤਾਲ ਕਰਦਿਆਂ ਨਵਾਂ ਸ਼ਹਿਰ ਦੇ ਐੱਸ ਐੱਸ ਪੀ ਨੂੰ ਪੰਜ ਵਾਰ ਪੱਤਰ ਭੇਜ ਕੇ ਇਕਬਾਲ ਸਿੰਘ ਐੱਸ ਪੀ (ਡੀ) ਤੋਂ ਰਿਪੋਰਟ ਤਲਬ ਕੀਤੀ ਸੀ ਤੇ ਨਿੱਜੀ ਤੌਰ ਉਤੇ ਪੇਸ਼ ਹੋਣ ਲਈ ਕਿਹਾ ਸੀ ਪਰ ਅਧਿਕਾਰੀ ਇਕ ਵਾਰ ਵੀ ਕਮਿਸ਼ਨ ਅੱਗੇ ਪੇਸ਼ ਨਹੀਂ ਹੋਇਆ। ਕਮਿਸ਼ਨ ਨੇ 16 ਅਪਰੈਲ ਨੂੰ ਕਾਰਵਾਈ ਰਿਪੋਰਟ ਕਮਿਸ਼ਨ ਦੇ ਦਫ਼ਤਰ ਵਿੱਚ ਪੇਸ਼ ਕਰਨ ਦੇ ਆਦੇਸ਼ ਦਿੱਤੇ ਹਨ।

Share This Article
Leave a Comment

Leave a Reply