ਪੰਜਾਬ ਨੇ ਡੈਮਾਂ ਦੀ ਲਾਗਤ ਦਾ ਮੁੱਦਾ ਉਠਾਇਆ

News Online
1 Min Read

ਆਪਣਾ ਪੰਜਾਬ ਮੀਡੀਆ : ਪੰਜਾਬ ਸਰਕਾਰ ਨੇ ਡੈਮਾਂ ਦੀ ਉਸਾਰੀ ਦੇ ਮਾਮਲੇ ’ਚ ਜੰਮੂ ਕਸ਼ਮੀਰ ਵੱਲ 973 ਕਰੋੜ ਰੁਪਏ ਕੱਢੇ ਹਨ। ਪੰਜਾਬ ਨੇ ਜੰਮੂ ਕਸ਼ਮੀਰ ਤੋਂ ਰਣਜੀਤ ਸਾਗਰ ਡੈਮ ਅਤੇ ਸ਼ਾਹਪੁਰ ਕੰਢੀ ਡੈਮਾਂ ਦੀ ਉਸਾਰੀ ਦੀ ਲਾਗਤ ’ਚੋਂ ਆਪਣੀ ਹਿੱਸੇਦਾਰੀ ਮੰਗੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕੁੱਝ ਦਿਨ ਪਹਿਲਾਂ ਰਾਜਸਥਾਨ ਤੋਂ ਵੀ ਪਾਣੀਆਂ ਦੀ ਰਾਇਲਟੀ ਦੇ ਬਕਾਏ ਮੰਗੇ ਸਨ। ਪੰਜਾਬ ਦੇ ਜਲ ਸਰੋਤ ਵਿਭਾਗ ਨੇ ਇਸ ਮਾਮਲੇ ਦੇ ਜਲਦ ਨਿਬੇੜੇ ਲਈ ਜੰਮੂ ਕਸ਼ਮੀਰ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਮੰਗ ਕੀਤੀ ਹੈ।

ਪੰਜਾਬ ਸਰਕਾਰ ਨੇ ਰਣਜੀਤ ਸਾਗਰ ਡੈਮ ਵਿੱਚ ਜੰਮੂ ਕਸ਼ਮੀਰ ਦੇ ਹਿੱਸੇ ਵਜੋਂ 301.02 ਕਰੋੜ ਰੁਪਏ ਅਤੇ ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਦੇ ਨਿਰਮਾਣ ’ਤੇ ਆਏ ਖ਼ਰਚੇ ਦੇ ਹਿੱਸੇ ਵਜੋਂ 672.42 ਕਰੋੜ ਰੁਪਏ ਮੰਗੇ ਹਨ। ਦੋਵਾਂ ਦੇ ਕੁੱਲ ਬਕਾਏ ਕਰੀਬ 973 ਕਰੋੜ ਰੁਪਏ ਦੇ ਬਣਦੇ ਹਨ। ਥੀਨ ਡੈਮ ਵਜੋਂ ਜਾਣੇ ਜਾਂਦੇ ਰਣਜੀਤ ਸਾਗਰ ਡੈਮ ਬਾਰੇ ਪੰਜਾਬ ਸਰਕਾਰ ਨੇ ਦਲੀਲ ਪੇਸ਼ ਕੀਤੀ ਹੈ ਕਿ 20 ਜਨਵਰੀ, 1979 ਨੂੰ ਪੰਜਾਬ ਅਤੇ ਜੰਮੂ ਕਸ਼ਮੀਰ ਵਿਚਾਲੇ ਦੁਵੱਲਾ ਸਮਝੌਤਾ ਹੋਇਆ ਸੀ ਅਤੇ ਇਸ ਸਮਝੌਤੇ ਦੀ ਧਾਰਾ 1 ਮੁਤਾਬਿਕ ਡੈਮਾਂ ਦੀ ਉਸਾਰੀ ਮੌਕੇ ਸਿੰਜਾਈ ਹਿੱਸੇ ਦੀ ਕੁੱਲ ਲਾਗਤ ਦਾ 10 ਫ਼ੀਸਦ ਜੰਮੂ ਕਸ਼ਮੀਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਦੇਣਾ ਸੀ।

Share This Article
Leave a Comment

Leave a Reply