ਜੇਕਰ ਅਮਰੀਕਾ ਦੀ ਨਾਕਾਬੰਦੀ ਨਾ ਹਟੀ ਤਾਂ ਹੋਰਮੁਜ਼ ਜਲ ਮਾਰਗ ਹੋਵੇਗਾ ਬੰਦ: ਇਰਾਨ

News Online
2 Min Read

ਆਪਣਾ ਪੰਜਾਬ ਮੀਡੀਆ : ਇਰਾਨ ਨੇ ਇੱਕ ਵਾਰ ਫਿਰ ਸਖ਼ਤ ਰੁਖ਼ ਅਖਤਿਆਰ ਕਰਦਿਆਂ ਚਿਤਾਵਨੀ ਦਿੱਤੀ ਹੈ ਕਿ ਜੇਕਰ ਅਮਰੀਕਾ ਨੇ ਉਸ ਦੇ ਬੰਦਰਗਾਹਾਂ ‘ਤੇ ਨਾਕਾਬੰਦੀ ਜਾਰੀ ਰੱਖੀ ਤਾਂ ਉਹ ਇਸ ਨੂੰ ਜੰਗਬੰਦੀ (ਸੀਜ਼ਫਾਇਰ) ਦੀ ਉਲੰਘਣਾ ਮੰਨੇਗਾ। ਰਾਇਟਰਜ਼ ਦੀ ਰਿਪੋਰਟ ਅਨੁਸਾਰ ਇੱਕ ਇਰਾਨੀ ਅਧਿਕਾਰੀ ਨੇ ਸਪਸ਼ਟ ਕੀਤਾ ਹੈ ਕਿ ਅਜਿਹੀ ਸਥਿਤੀ ਵਿੱਚ ਇਰਾਨ ਕੋਲ ਹੋਰਮੁਜ਼ ਜਲ ਮਾਰਗ (Strait of Hormuz) ਨੂੰ ਪੂਰੀ ਤਰ੍ਹਾਂ ਬੰਦ ਕਰਨ ਤੋਂ ਇਲਾਵਾ ਕੋਈ ਹੋਰ ਚਾਰਾ ਨਹੀਂ ਬਚੇਗਾ।

ਇਰਾਨ ਨੇ ਕਿਹਾ ਹੈ ਕਿ ਜੇਕਰ ਉਸ ਦਾ ਵਪਾਰ ਰੋਕਿਆ ਗਿਆ ਤਾਂ ਉਹ ਦੁਨੀਆ ਲਈ ਤੇਲ ਦੀ ਸਪਲਾਈ ਵਾਲਾ ਇਹ ਅਹਿਮ ਰਸਤਾ ਬੰਦ ਕਰ ਦੇਵੇਗਾ। ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਤਾਜ਼ਾ ਬਿਆਨ ਨੇ ਪੱਛਮੀ ਏਸ਼ੀਆ ਵਿੱਚ ਜਾਰੀ ਜੰਗ ਦੇ ਜਲਦ ਖਤਮ ਹੋਣ ਦੀ ਆਸ ਜਗਾਈ ਹੈ। ਟਰੰਪ ਨੇ ਇਹ ਵੀ ਕਿਹਾ ਕਿ ਅਮਰੀਕਾ ਅਤੇ ਇਰਾਨ ਵਿਚਕਾਰ ਅਗਲੀ ਮੀਟਿੰਗ ਹਫਤੇ ਦੇ ਅੰਤ ਵਿੱਚ ਹੋ ਸਕਦੀ ਹੈ, ਜਿਸ ਨਾਲ ਇਸ ਸੰਘਰਸ਼ ਦੇ ਸ਼ਾਂਤ ਹੋਣ ਦੀਆਂ ਸੰਭਾਵਨਾਵਾਂ ਵਧ ਗਈਆਂ ਹਨ।

ਵ੍ਹਾਈਟ ਹਾਊਸ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟਰੰਪ ਨੇ ਕਿਹਾ, “ਅਸੀਂ ਦੇਖਾਂਗੇ ਕਿ ਕੀ ਹੁੰਦਾ ਹੈ। ਪਰ ਮੈਨੂੰ ਲੱਗਦਾ ਹੈ ਕਿ ਅਸੀਂ ਇਰਾਨ ਨਾਲ ਸਮਝੌਤਾ ਕਰਨ ਦੇ ਬਹੁਤ ਨੇੜੇ ਹਾਂ।” ਨੇਵਾਡਾ ਦੇ ਲਾਸ ਵੇਗਾਸ ਵਿੱਚ ਇੱਕ ਪ੍ਰੋਗਰਾਮ ਦੌਰਾਨ ਟਰੰਪ ਨੇ ਕਿਹਾ ਕਿ ਇਹ ਜੰਗ ਹੁਣ ਬਹੁਤ ਜਲਦ ਖਤਮ ਹੋਣੀ ਚਾਹੀਦੀ ਹੈ।

Share This Article
Leave a Comment

Leave a Reply