ਭਾਰਤ ਨੂੰ ਐੱਸ-400 ਮਿਜ਼ਾਈਲ ਪ੍ਰਣਾਲੀ ਦੀ ਮਿਲੇਗੀ ਚੌਥੀ ਯੂਨਿਟ

News Online
1 Min Read

ਆਪਣਾ ਪੰਜਾਬ ਮੀਡੀਆ : ਭਾਰਤ ਨੂੰ ਅਗਲੇ ਮਹੀਨੇ ਦੇ ਪਹਿਲੇ ਹਫ਼ਤੇ ਦੌਰਾਨ ਰੂਸ ਤੋਂ ਐੱਸ-400 ਟਰਾਇੰਫ ਸਤਹਿ ਤੋਂ ਹਵਾ ਵਿੱਚ ਮਾਰ ਕਰਨ ਵਾਲੀ ਮਿਜ਼ਾਈਲ ਪ੍ਰਣਾਲੀ ਦੀ ਚੌਥੀ ਯੂਨਿਟ ਮਿਲਣ ਦੀ ਉਮੀਦ ਹੈ। ਇਸ ਨਾਲ ਭਾਰਤੀ ਹਵਾਈ ਸੈਨਾ ਦੀ ਹਵਾਈ ਰੱਖਿਆ ਪ੍ਰਣਾਲੀ ਹੋਰ ਮਜ਼ਬੂਤ ਹੋਵੇਗੀ।

ਅਕਤੂਬਰ 2018 ਵਿੱਚ ਭਾਰਤ ਨੇ ਰੂਸ ਨਾਲ ਪੰਜ ਐੱਸ-400 ਯੂਨਿਟਾਂ ਖ਼ਰੀਦਣ ਲਈ ਪੰਜ ਅਰਬ ਅਮਰੀਕੀ ਡਾਲਰ ਦੇ ਸਮਝੌਤੇ ’ਤੇ ਦਸਤਖ਼ਤ ਕੀਤੇ ਸਨ। ਇਨ੍ਹਾਂ ਵਿੱਚੋਂ ਤਿੰਨ ਯੂਨਿਟਾਂ ਪਹਿਲਾਂ ਹੀ ਭਾਰਤ ਨੂੰ ਮਿਲ ਚੁੱਕੀਆਂ ਹਨ। ਸੂਤਰਾਂ ਅਨੁਸਾਰ, ਨਵੀਂ ਸਮਾਂ-ਸੀਮਾ ਤਹਿਤ ਇਸ ਮਿਜ਼ਾਈਲ ਪ੍ਰਣਾਲੀ ਦੀ ਪੰਜਵੀਂ ਯੂਨਿਟ ਨਵੰਬਰ ਤੱਕ ਸਪਲਾਈ ਕਰ ਦਿੱਤੀ ਜਾਵੇਗੀ। ਪਿਛਲੇ ਮਹੀਨੇ ਨਵੀਂ ਦਿੱਲੀ ਨੇ ਰੂਸ ਤੋਂ ਪੰਜ ਹੋਰ ਐੱਸ-400 ਮਿਜ਼ਾਈਲ ਪ੍ਰਣਾਲੀਆਂ ਦੀ ਖ਼ਰੀਦ ਨੂੰ ਮਨਜ਼ੂਰੀ ਦਿੱਤੀ ਹੈ, ਜਿਸ ਨਾਲ ਇਨ੍ਹਾਂ ਦੀ ਕੁੱਲ ਗਿਣਤੀ 10 ਹੋ ਜਾਵੇਗੀ। ਦੱਸਿਆ ਜਾ ਰਿਹਾ ਹੈ ਕਿ ਚੌਥੀ ਯੂਨਿਟ ਰੂਸ ਤੋਂ ਰਵਾਨਾ ਹੋ ਚੁੱਕੀ ਹੈ ਅਤੇ ਅਗਲੇ ਕੁਝ ਦਿਨਾਂ ’ਚ ਭਾਰਤ ਪਹੁੰਚ ਜਾਵੇਗੀ। ਸੂਤਰਾਂ ਨੇ ਕਿਹਾ ਕਿ ਭਾਰਤ ਨੂੰ ਅਮਰੀਕਾ ਤੋਂ ਕਿਸੇ ਸੰਭਾਵੀ ਰੁਕਾਵਟ ਦੀ ਉਮੀਦ ਨਹੀਂ ਹੈ, ਕਿਉਂਕਿ ਇਹ ਨਵੀਂ ਖਰੀਦ ਪਿਛਲੇ ਆਰਡਰ ਦਾ ਹੀ ਅਗਲਾ ਹਿੱਸਾ ਹੈ।

Share This Article
Leave a Comment

Leave a Reply