ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਟੋਰਾਂਟੋ `ਚ 3 ਮਈ ਨੂੰ ਮਹਾਨ ਨਗਰ ਕੀਰਤਨ

News Online
1 Min Read

ਆਪਣਾ ਪੰਜਾਬ ਮੀਡੀਆ : ਖਾਲਸਾ ਦੇ 327ਵੇਂ ਸਾਜਨਾ ਦਿਵਸ ਨੂੰ ਸਮਰਪਿਤ ਓਂਟਾਰੀਓ ਗੁਰਦੁਆਰਾਜ਼ ਕਮੇਟੀ ਵੱਲੋਂ 3 ਮਈ 2026, ਦਿਨ ਐਤਵਾਰ ਨੂੰ ਟੋਰਾਂਟੋ ਵਿੱਚ ਮਹਾਨ ਨਗਰ ਕੀਰਤਨ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਨਗਰ ਕੀਰਤਨ ਮਾਲਟਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਰੈਕਸਡੇਲ ਗੁਰਦੁਆਰਾ ਸਾਹਿਬ ਤੱਕ ਜਾਵੇਗਾ।


ਪ੍ਰੋਗਰਾਮ ਅਨੁਸਾਰ ਸਵੇਰੇ 9:30 ਵਜੇ ਮਾਲਟਨ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ  ਦੇ ਭੋਗ ਪਾਏ ਜਾਣਗੇ। ਇਸ ਤੋਂ ਬਾਅਦ 10:30 ਵਜੇ ਤੱਕ  ਕੀਰਤਨ ਦਰਬਾਰ ਸਜਣਗੇ। ਉਪਰੰਤ 11 ਵਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਪੂਰੇ ਸ਼ਾਨੋ-ਸ਼ੌਕਤ ਨਾਲ ਨਗਰ ਕੀਰਤਨ ਮੋਰਨਿੰਗਸਟਾਰ ਤੋਂ ਹੁੰਦੇ ਹੋਏ ਡਾਰਸਲ ਐਵੇਨਿਊ, ਫਿੰਚ ਐਵੇਨਿਊ, ਵੁੱਡਬਾਈਨ ਡਾਊਨਜ਼ ਬੁਲੇਵਡ, ਕੈਰੀਅਰ ਡਰਾਈਵ ਤੋਂ ਸਿੱਖ ਸਪਿਰਚੂਅਲ ਸੈਂਟਰ ਸੈਕਸਡੇਲ ਗੁਰਦੁਆਰਾ ਸਾਹਿਬ ਪਹੁੰਚੇਗਾ।

ਰਸਤੇ ਵਿੱਚ ਵੱਖ-ਵੱਖ ਥਾਵਾਂ `ਤੇ ਸੰਗਤਾਂ ਵੱਲੋਂ ਲੰਗਰ ਅਤੇ ਹੋਰ ਸੇਵਾਵਾਂ ਦੀ ਵਿਵਸਥਾ ਕੀਤੀ ਜਾਵੇਗੀ। ਇਸ ਦੌਰਾਨ ਕੀਰਤਨ ਦਰਬਾਰ, ਕਵੀਸ਼ਰੀ ਅਤੇ ਗਤਕਾ ਦੇ ਵਿਸ਼ੇਸ਼ ਪ੍ਰੋਗਰਾਮ ਹੋਣਗੇ।
 ਆਯੋਜਕਾਂ ਵੱਲੋਂ ਸੰਗਤਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੱਡੀ ਗਿਣਤੀ ਵਿੱਚ ਸ਼ਾਮਿਲ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ। ਨਾਲ ਹੀ ਸੁਰੱਖਿਆ, ਸਫਾਈ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਵੀ ਕਿਹਾ ਗਿਆ ਹੈ। ਸੇਵਾ ਕਰਨ ਦੀ ਇੱਛਾ ਰੱਖਣ ਵਾਲੀਆਂ ਸੰਗਤਾਂ ਕਮੇਟੀ ਨਾਲ ਸੰਪਰਕ ਕਰ ਸਕਦੀਆਂ ਹਨ।

Share This Article
Leave a Comment

Leave a Reply