LPG Prices Hike: ਕਮਰਸ਼ੀਅਲ ਸਿਲੰਡਰ 993 ਰੁਪਏ ਮਹਿੰਗਾ ਹੋਇਆ

News Online
2 Min Read

ਆਪਣਾ ਪੰਜਾਬ ਮੀਡਿਆ : ਵਪਾਰਕ ਐੱਲ ਪੀ ਜੀ ਸਿਲੰਡਰ 993 ਰੁਪਏ ਮਹਿੰਗਾ ਹੋ ਗਿਆ ਹੈ। ਪੱਛਮੀ ਏਸ਼ੀਆ ਸੰਕਟ ਕਰ ਕੇ ਆਲਮੀ ਪੱਧਰ ਉੱਤੇ ਊਰਜਾ ਕੀਮਤਾਂ ਵਿੱਚ ਉਛਾਲ ਨਾਲ ਇਹ ਹੁਣ ਤੱਕ ਦਾ ਸਭ ਤੋਂ ਵੱਡਾ ਤੇ ਲਗਾਤਾਰ ਤੀਜਾ ਮਾਸਿਕ ਵਾਧਾ ਹੈ। 19 ਕਿਲੋ ਵਜ਼ਨੀ ਵਪਾਰਕ ਐੱਲ ਪੀ ਜੀ ਸਿਲੰਡਰ ਆਮ ਕਰ ਕੇ ਹੋਟਲਾਂ ਤੇ ਰੈਸਟੋਰੈਂਟਾਂ ’ਚ ਵਰਤਿਆ ਜਾਂਦਾ ਹੈ। ਇਸ ਵਾਧੇ ਨਾਲ ਦਿੱਲੀ ਵਿੱਚ ਵਪਾਰਕ ਸਿਲੰਡਰ, ਜਿਹੜਾ ਪਹਿਲਾਂ 2078.50 ਰੁਪਏ ਦਾ ਸੀ, ਦੀ ਕੀਮਤ ਹੁਣ 3071.50 ਰੁਪਏ ਹੋ ਗਈ ਹੈ।

ਇਸ ਤੋਂ ਪਹਿਲਾਂ ਕੀਮਤਾਂ ’ਚ ਪਹਿਲੀ ਅਪਰੈਲ ਨੂੰ 195.50 ਰੁਪਏ ਪ੍ਰਤੀ ਸਿਲੰਡਰ ਤੇ ਪਹਿਲੀ ਮਾਰਚ ਨੂੰ 114.5 ਰੁਪਏ ਪ੍ਰਤੀ ਸਿਲੰਡਰ ਦਾ ਵਾਧਾ ਹੋਇਆ ਸੀ। ਇਨ੍ਹਾਂ ਤਿੰਨ ਵਾਧਿਆਂ ਨਾਲ ਕੁੱਲ ਮਿਲਾ ਕੇ ਕਮਰਸ਼ੀਅਲ ਐੱਲ ਪੀ ਜੀ ਦੀਆਂ ਦਰਾਂ ’ਚ 1303 ਰੁਪਏ ਦਾ ਇਜ਼ਾਫ਼ਾ ਹੋਇਆ ਹੈ। ਉਂਜ ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ’ਚ ਕੋਈ ਫੇਰਬਦਲ ਨਹੀਂ ਕੀਤਾ ਗਿਆ। ਸੱਤ ਮਾਰਚ ਨੂੰ 14.2 ਕਿਲੋ ਵਜ਼ਨੀ ਸਿਲੰਡਰ ਦੀਆਂ ਦਰਾਂ ’ਚ 60 ਰੁਪਏ ਦਾ ਵਾਧਾ ਹੋਇਆ ਸੀ। ਦਿੱਲੀ ਵਿੱਚ ਘਰੇਲੂ ਐੱਲ ਪੀ ਜੀ ਸਿਲੰਡਰ 913 ਰੁਪਏ ਨੂੰ ਪੈਂਦਾ ਹੈ।

ਸਰਕਾਰੀ ਮਾਲਕੀ ਵਾਲੀਆਂ ਤੇਲ ਕੰਪਨੀਆਂ ਇੰਡੀਅਨ ਆਇਲ ਕਾਰਪੋਰੇਸ਼ਨ (ਆਈ ਓ ਸੀ), ਭਾਰਤ ਪੈਟਰੋਲੀਅਮ ਤੇ ਹਿੰਦੁਸਤਾਨ ਪੈਟਰੋਲੀਅਮ ਹਰੇਕ ਮਹੀਨੇ ਦੀ ਪਹਿਲੀ ਤਰੀਕ ਨੂੰ ਕੌਮਾਂਤਰੀ ਬੈਂਚਮਾਰਕ ਤੇ ਐਕਸਚੇਂਜ ਦਰਾਂ ਦੇ ਆਧਾਰ ਉੱਤੇ ਏ ਟੀ ਐੱਫ ਤੇ ਐੱਲ ਪੀ ਜੀ ਕੀਮਤਾਂ ’ਤੇ ਨਜ਼ਰਸਾਨੀ ਕਰਦੀਆਂ ਹਨ। ਪੱਛਮੀ ਏਸ਼ੀਆ ਜੰਗ ਕਰ ਕੇ ਊਰਜਾ ਸਪਲਾਈ ਚੇਨਾਂ ਵਿੱਚ ਅੜਿੱਕੇ ਆਉਣ ਕਾਰਨ ਆਲਮੀ ਪੱਧਰ ’ਤੇ ਤੇਲ ਕੀਮਤਾਂ ਕਰੀਬ 50 ਫ਼ੀਸਦ ਸ਼ੂਟ ਵਟ ਗਈਆਂ ਹਨ।

Share This Article
Leave a Comment

Leave a Reply