Transfers in Punjab: 6 IAS ਤੇ 39 PCS ਅਧਿਕਾਰੀਆਂ ਦੇ ਤਬਾਦਲੇ

News Online
1 Min Read

ਆਪਣਾ ਪੰਜਾਬ ਮੀਡਿਆ : ਪੰਜਾਬ ਸਰਕਾਰ ਨੇ ਅੱਜ 45 ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ ਜਿਨ੍ਹਾਂ ਵਿਚ ਛੇ ਆਈਏਐਸ ਤੇ 39 ਪੀਸੀਐਸ ਅਧਿਕਾਰੀ ਸ਼ਾਮਲ ਹਨ। ਇਸ ਦੌਰਾਨ ਨੀਲਿਮਾ ਨੂੰ ਗ੍ਰਹਿ ਮੰਤਰਾਲੇ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਾਕਸ਼ੀ ਸਾਹਨੀ ਨੂੰ ਪੰਜਾਬ ਸ਼ਹਿਰੀ ਯੋਜਨਾ ਤੇ ਵਿਕਾਸ ਅਥਾਰਟੀ ਦਾ ਮੁੱਖ ਪ੍ਰਸ਼ਾਸਕ ਨਿਯੁਕਤ ਕੀਤਾ ਗਿਆ ਹੈ। ਸੰਦੀਪ ਕੁਮਾਰ ਨੂੰ ਗਰੇਟਰ ਮੁਹਾਲੀ ਏਰੀਆ ਵਿਕਾਸ ਅਥਾਰਟੀ ਐਸ ਏ ਐਸ ਨਗਰ ਦਾ ਮੁੱਖ ਪ੍ਰਸ਼ਾਸਕ ਲਾਇਆ ਗਿਆ ਹੈ। ਅਭਿਜੀਤ ਕਪਲਿਸ਼ ਨੂੰ ਖਣਨ ਤੇ ਭੂ ਵਿਗਿਆਨ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ।

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪ੍ਰਸ਼ਾਸਨਿਕ ਢਾਂਚੇ ਵਿੱਚ ਵੱਡਾ ਫੇਰਬਦਲ ਕਰਦਿਆਂ ਕਈ ਪੀ.ਸੀ.ਐੱਸ. ਅਧਿਕਾਰੀਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਸੰਜੀਵ ਸ਼ਰਮਾ ਨੂੰ ਏ.ਡੀ.ਸੀ. (ਜਨਰਲ) ਸ਼ਹੀਦ ਭਗਤ ਸਿੰਘ ਨਗਰ ਲਗਾਇਆ ਗਿਆ ਹੈ। ਰੋਹਿਤ ਗੁਪਤਾ ਨੂੰ ਨਵੀਂ ਦਿੱਲੀ ਸਥਿਤ ਪੰਜਾਬ ਭਵਨ ਦਾ ਵਧੀਕ ਰੈਜ਼ੀਡੈਂਟ ਕਮਿਸ਼ਨਰ ਅਤੇ ਜਨਰਲ ਮੈਨੇਜਰ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਅਲਕਾ ਕਾਲੀਆ ਨੂੰ ਐੱਸ.ਡੀ.ਐੱਮ. ਅੰਮ੍ਰਿਤਸਰ-1 ਅਤੇ ਅੰਮ੍ਰਿਤਸਰ ਵਿਕਾਸ ਅਥਾਰਟੀ ਦੇ ਸਟੇਟ ਅਫ਼ਸਰ ਵਜੋਂ ਤਾਇਨਾਤ ਕੀਤਾ ਗਿਆ ਹੈ। ਹਰਪ੍ਰੀਤ ਸਿੰਘ ਅਟਵਾਲ ਨੂੰ ਆਰ.ਟੀ.ਓ. ਮੁਹਾਲੀ ਅਤੇ ਰਾਜੇਸ਼ ਕੁਮਾਰ ਸ਼ਰਮਾ ਨੂੰ ਐੱਸ.ਡੀ.ਐੱਮ. ਤਲਵੰਡੀ ਸਾਬੋ ਦੇ ਨਾਲ-ਨਾਲ ਆਰ.ਟੀ.ਓ. ਬਠਿੰਡਾ ਦਾ ਵਾਧੂ ਚਾਰਜ ਦਿੱਤਾ ਗਿਆ ਹੈ।

Share This Article
Leave a Comment

Leave a Reply