Indian National Congress ਵੱਲੋਂ ਗੰਭੀਰ ਦੋਸ਼ ਲਗਾਇਆ ਗਿਆ ਕਿ ਮੁੱਖ ਮੰਤਰੀ ਸਦਨ ਵਿੱਚ ਸ਼ਰਾਬ ਪੀ ਕੇ ਪਹੁੰਚੇ। ਇਸ ਮਾਮਲੇ ‘ਤੇ ਤਿੱਖੀ ਨੋਕਝੋਕ ਤੋਂ ਬਾਅਦ ਕਾਂਗਰਸ ਵਿਧਾਇਕਾਂ ਨੇ ਵਾਕਆਊਟ ਕਰ ਦਿੱਤਾ, ਜਿਸ ਨਾਲ ਸਦਨ ਦਾ ਮਾਹੌਲ ਗਰਮਾ ਗਿਆ। ਸੱਤਾ ਪੱਖ ਨੇ ਇਨ੍ਹਾਂ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਇਹ ਸਿਰਫ਼ ਰਾਜਨੀਤਿਕ ਨਾਟਕ ਹੈ, ਜਦਕਿ ਵਿਰੋਧੀ ਧਿਰ ਇਸ ਮਾਮਲੇ ‘ਤੇ ਕਾਰਵਾਈ ਦੀ ਮੰਗ ਕਰ ਰਹੀ ਹੈ।

