Brij Bhushan Singh ਖਿਲਾਫ ਸ਼ਿਕਾਇਤ ਕਰਨ ਵਾਲੀ ਪੀੜਤਾ ਮੈਂ ਵੀ ਹਾਂ: Vinesh Phogat

News Online
1 Min Read

ਆਪਣਾ ਪੰਜਾਬ ਮੀਡੀਆ : ਓਲੰਪੀਅਨ ਪਹਿਲਵਾਨ ਅਤੇ ਜੁਲਾਨਾ ਤੋਂ ਕਾਂਗਰਸੀ ਵਿਧਾਇਕ ਵਿਨੇਸ਼ ਫੋਗਾਟ ਨੇ ਖੁੱਲ੍ਹ ਕੇ ਸਾਹਮਣੇ ਆਉਂਦਿਆਂ ਕਿਹਾ ਹੈ ਕਿ ਉਹ ਉਨ੍ਹਾਂ ਛੇ ਪੀੜਤਾਂ ਵਿੱਚੋਂ ਇੱਕ ਸੀ ਜਿਨ੍ਹਾਂ ਨੇ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਅਤੇ ਭਾਰਤੀ ਕੁਸ਼ਤੀ ਫੈਡਰੇਸ਼ਨ (WFI) ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਵਿਰੁੱਧ ਜਿਨਸੀ ਸ਼ੋਸ਼ਣ ਦੀ ਸ਼ਿਕਾਇਤ ਦਰਜ ਕਰਵਾਈ ਸੀ।

ਐਤਵਾਰ ਨੂੰ ਸੋਸ਼ਲ ਮੀਡੀਆ ’ਤੇ ਪਾਈ ਇੱਕ ਪੋਸਟ ਵਿੱਚ ਵਿਨੇਸ਼ ਨੇ ਦੱਸਿਆ ਕਿ ਉਹ ਉੱਤਰ ਪ੍ਰਦੇਸ਼ ਦੇ ਗੋਂਡਾ ਵਿੱਚ ਨੰਦਿਨੀ ਨਗਰ ਵਿਖੇ ਹੋਣ ਵਾਲੇ ‘2026 ਸੀਨੀਅਰ ਓਪਨ ਰੈਂਕਿੰਗ ਟੂਰਨਾਮੈਂਟ’ ਵਿੱਚ ਹਿੱਸਾ ਲੈਣ ਜਾ ਰਹੀ ਹੈ। ਗੋਂਡਾ ਬ੍ਰਿਜ ਭੂਸ਼ਣ ਸਿੰਘ ਦਾ ਮਜ਼ਬੂਤ ਗੜ੍ਹ ਮੰਨਿਆ ਜਾਂਦਾ ਹੈ। ਵਿਨੇਸ਼ ਨੇ 10 ਤੋਂ 12 ਮਈ ਤੱਕ ਹੋਣ ਵਾਲੇ ਇਸ ਮੁਕਾਬਲੇ ਦੌਰਾਨ ਰੈਫਰੀਆਂ ਦੀ ਨਿਰਪੱਖਤਾ ਨੂੰ ਲੈ ਕੇ ਗੰਭੀਰ ਚਿੰਤਾਵਾਂ ਜਤਾਈਆਂ ਹਨ।

Share This Article
Leave a Comment

Leave a Reply