ਫਰਿਜ਼ਨੋ ਵਿੱਚ ਸੁਧਾਰ ਲਹਿਰ ਦਾ ਵਿਸ਼ੇਸ਼ ਸਮਾਗਮ, ਪਰਮਿੰਦਰ ਸਿੰਘ ਢੀਂਡਸਾ ਨੇ ਪੰਜਾਬ ਦੇ ਮੌਜੂਦਾ ਹਾਲਾਤਾਂ ‘ਤੇ ਰੱਖੇ ਵਿਚਾਰ

News Online
1 Min Read

ਆਪਣਾ ਪੰਜਾਬ ਮੀਡੀਆ : ਪੰਜਾਬ ਦੀ ਰਾਜਨੀਤੀ ਵਿੱਚ ਸੁਧਾਰ ਲਹਿਰ ਨੂੰ ਅੱਗੇ ਵਧਾਉਂਦੇ ਹੋਏ ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਅਮਰੀਕਾ ਦੌਰੇ ਦੌਰਾਨ ਫਰਿਜ਼ਨੋ ਪਹੁੰਚੇ, ਜਿੱਥੇ ਉਨ੍ਹਾਂ ਨੇ ਸਥਾਨਕ ਪੰਜਾਬੀ ਭਾਈਚਾਰੇ ਨਾਲ ਰੂਬਰੂ ਹੋ ਕੇ ਆਪਣੇ ਵਿਚਾਰ ਸਾਂਝੇ ਕੀਤੇ। ਇਹ ਸਮਾਗਮ ‘ਤੰਦੂਰੀ ਪਿੱਜ਼ਾ’ ਵਿਖੇ ਆਯੋਜਿਤ ਕੀਤਾ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਫਰਿਜ਼ਨੋ ਨਿਵਾਸੀਆਂ ਨੇ ਹਾਜ਼ਰੀ ਭਰੀ। ਇਸ ਪ੍ਰੋਗਰਾਮ ਦੇ ਆਯੋਜਨ ‘ਚ ਸਰਪੰਚ ਜੁਗਰਾਜ ਸਿੰਘ ਦੌਧਰ (ਸ਼੍ਰੋਮਣੀ ਕਮੇਟੀ ਮੈਂਬਰ), ਉਨ੍ਹਾਂ ਦੇ ਪੁੱਤਰ ਗੁਰਪ੍ਰੀਤ ਸਿੰਘ ਦੌਧਰ ਅਤੇ ਗੁਰਜਪਾਲ ਸਿੰਘ ਸਿੱਧੂ ਸਮੇਤ ਸਾਥੀਆਂ ਦਾ ਵਿਸ਼ੇਸ਼ ਯੋਗਦਾਨ ਰਿਹਾ। ਸਮਾਗਮ ਵਿੱਚ ਪੰਜਾਬ ਪੁਲਸ ਦੇ ਰਿਟਾਇਰਡ ਆਲਾ ਅਫਸਰਾਂ ਬਲਰਾਜ ਸਿੰਘ ਤੇ ਮੇਜਰ ਸਿੰਘ ਢਿੱਲੋਂ ਨੇ ਵੀ ਖਾਸ ਤੌਰ ‘ਤੇ ਸ਼ਿਰਕਤ ਕੀਤੀ।

ਸਮਾਗਮ ਦੌਰਾਨ ਪਰਮਿੰਦਰ ਸਿੰਘ ਢੀਂਡਸਾ ਨੇ ਪੰਜਾਬ ਦੇ ਤਾਜ਼ਾ ਰਾਜਨੀਤਿਕ ਹਾਲਾਤਾਂ ‘ਤੇ ਚਾਨਣਾ ਪਾਉਂਦੇ ਹੋਏ ਕਿਹਾ ਕਿ ਸੁਧਾਰ ਲਹਿਰ ਦਾ ਮਕਸਦ ਸਿਰਫ਼ ਸੱਤਾ ਪ੍ਰਾਪਤ ਕਰਨਾ ਨਹੀਂ, ਸਗੋਂ ਪੰਥ ਅਤੇ ਪੰਜਾਬ ਦੀ ਭਲਾਈ ਲਈ ਸਿਆਸੀ ਸਿਸਟਮ ਵਿੱਚ ਸੁਧਾਰ ਲਿਆਉਣਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ, “ਅਸੀਂ ਬਿਨਾਂ ਕਿਸੇ ਸੱਤਾ ਦੇ ਲਾਲਚ ਦੇ ਆਪਣੀ ਵਚਨਬੱਧਤਾ ‘ਤੇ ਕਾਇਮ ਹਾਂ ਅਤੇ ਅਕਾਲੀ ਦਲ ਵਿੱਚ ਹੋਈਆਂ ਗਲਤੀਆਂ ਨੂੰ ਠੀਕ ਕਰਨ ਲਈ ਇਹ ਲਹਿਰ ਚਲਾਈ ਜਾ ਰਹੀ ਹੈ। ਜਦ ਤੱਕ ਲੀਡਰਸ਼ਿਪ ਸੁਧਾਰ ਦੇ ਰਸਤੇ ‘ਤੇ ਨਹੀਂ ਆਉਂਦੀ, ਅਸੀਂ ਆਪਣੀ ਕੋਸ਼ਿਸ਼ ਜਾਰੀ ਰੱਖਾਂਗੇ।”

Share This Article
Leave a Comment

Leave a Reply