ਆਪਣਾ ਪੰਜਾਬ ਮੀਡੀਆ : ਲੁਧਿਆਣਾ ਵਿੱਚ ਐਤਵਾਰ ਨੂੰ ਆਏ ਭਾਰੀ ਮੀਂਹ ਅਤੇ ਤੇਜ਼ ਤੂਫ਼ਾਨ ਤੋਂ ਇੱਕ ਦਿਨ ਬਾਅਦ ਵੀ ਸ਼ਹਿਰ ਦੇ ਵੱਡੇ ਹਿੱਸੇ ਵਿੱਚ ਬਿਜਲੀ ਸਪਲਾਈ ਬਹਾਲ ਨਹੀਂ ਹੋ ਸਕੀ ਹੈ। ਤੂਫ਼ਾਨ ਨੇ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਇੰਨਾ ਨੁਕਸਾਨ ਪਹੁੰਚਾਇਆ ਹੈ ਕਿ ਸੋਮਵਾਰ ਦੁਪਹਿਰ ਤੱਕ ਵੀ ਬਹੁਤ ਸਾਰੇ ਇਲਾਕੇ ਬਿਜਲੀ ਤੋਂ ਸੱਖਣੇ ਹਨ। ਬਿਜਲੀ ਨਾ ਹੋਣ ਕਾਰਨ ਗਰਮੀ ਦੇ ਇਸ ਮੌਸਮ ਵਿੱਚ ਲੋਕਾਂ ਦਾ ਜਿਉਣਾ ਮੁਹਾਲ ਹੋ ਗਿਆ ਹੈ ਅਤੇ ਰੋਜ਼ਾਨਾ ਦੇ ਕੰਮਕਾਜ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੇ ਹਨ। ਸ਼ਹਿਰ ਦੇ ਪੌਸ਼ ਇਲਾਕਿਆਂ ਬੀ.ਆਰ.ਐਸ. ਨਗਰ (BRS Nagar), ਗੁਰਦੇਵ ਨਗਰ, ਰਾਜਗੁਰੂ ਨਗਰ ਅਤੇ ਫਿਰੋਜ਼ਪੁਰ ਰੋਡ ‘ਤੇ ਸਥਿਤ ਕਲੋਨੀਆਂ ਵਿੱਚ ਹਾਲਾਤ ਸਭ ਤੋਂ ਵੱਧ ਖਰਾਬ ਹਨ।

