ਵਿਦਿਆਰਥੀਆਂ ਦੇ ਵਿਕਾਸ ’ਚ ਕਲਾ ਦੀ ਅਹਿਮ ਭੂਮਿਕਾ: ਸੌਂਦ

News Online
1 Min Read

ਆਪਣਾ ਪੰਜਾਬ ਮੀਡੀਆ : ਪੰਜਾਬੀ ਸਿਨੇਮਾ ਦੇ ਕਲਾਕਾਰ, ਪ੍ਰੋਫੈਸਰ ਅਤੇ ਕਾਮੇਡੀਅਨ ਮਰਹੂਮ ਡਾ. ਜਸਵਿੰਦਰ ਸਿੰਘ ਭੱਲਾ ਦੇ ਜਨਮ ਦਿਨ ਮੌਕੇ ਉਨ੍ਹਾਂ ਦੀ ਯਾਦ ਨੂੰ ਸਮਰਪਿਤ ਸਮਾਗਮ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਆਡੀਟੋਰੀਅਮ ਵਿੱਚ ਕੀਤਾ ਗਿਆ। ਇਸ ਮੌਕੇ ਫੇਜ਼ ਅੱਠ ਦੇ ਪੁੱਡਾ ਚੌਕ ਦਾ ਨਾਮ ਡਾ. ਜਸਵਿੰਦਰ ਸਿੰਘ ਭੱਲਾ ਚੌਕ ਰੱਖਿਆ ਗਿਆ, ਜਿਸ ਦਾ ਉਦਘਾਟਨ ਹਲਕਾ ਵਿਧਾਇਕ ਕੁਲਵੰਤ ਸਿੰਘ ਵੱਲੋਂ ਕੀਤਾ ਗਿਆ। ਇਸ ਮੌਕੇ ਪਹਿਲਾ ਡਾ. ਭੱਲਾ ਮੈਮੋਰੀਅਲ ਲੈਕਚਰ ਵੀ ਕਰਵਾਇਆ ਗਿਆ।

ਸਮਾਗਮ ਵਿੱਚ ਪੰਜਾਬ ਦੇ ਸੈਰ-ਸਪਾਟਾ, ਸੱਭਿਆਚਾਰਕ ਮਾਮਲੇ, ਮਜ਼ਦੂਰ, ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸ੍ਰੀ ਸੌਂਦ ਨੇ ਕਿਹਾ ਕਿ ਡਾ. ਜਸਵਿੰਦਰ ਸਿੰਘ ਭੱਲਾ ਨੇ ਆਪਣੀ ਬਹੁਪੱਖੀ ਪ੍ਰਤਿਭਾ ਰਾਹੀਂ ਸਿੱਖਿਆ, ਕਲਾ ਅਤੇ ਮਨੋਰੰਜਨ ਦੇ ਖੇਤਰ ਵਿੱਚ ਵਿਸ਼ੇਸ਼ ਯੋਗਦਾਨ ਪਾਇਆ। ਅਜਿਹੀਆਂ ਸ਼ਖਸੀਅਤਾਂ ਨੂੰ ਯਾਦਗਾਰੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲੇ ਨੌਜਵਾਨ ਪੀੜ੍ਹੀ ਲਈ ਪ੍ਰੇਰਨਾਦਾਇਕ ਹਨ।

Share This Article
Leave a Comment

Leave a Reply