ਮੁੱਖ ਮੰਤਰੀ ਵੱਲੋਂ 10ਵੀਂ ’ਚੋਂ ਅੱਵਲ ਤਿੰਨ ਵਿਦਿਆਰਥੀਆਂ ਦਾ ਸਨਮਾਨ

News Online
1 Min Read

ਆਪਣਾ ਪੰਜਾਬ ਮੀਡੀਆ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 10ਵੀਂ ਦੀ ਪ੍ਰੀਖਿਆ ਦੌਰਾਨ ਅੱਵਲ ਰਹਿਣ ਵਾਲੇ ਤਿੰਨਾਂ ਵਿਦਿਆਰਥੀਆਂ ਨੂੰ ਅੱਜ ਚੰਡੀਗੜ੍ਹ ਵਿਖੇ ਸਨਮਾਨਿਤ ਕੀਤਾ। ਦਸਵੀਂ ਦੀ ਪ੍ਰੀਖਿਆ ਵਿੱਚ ਹਰਲੀਨ ਸ਼ਰਮਾ ਨੇ 99.38 ਫ਼ੀਸਦ, ਮਨੀਮਹੇਸ਼ ਸ਼ਰਮਾ ਤੇ ਰੀਆ ਰਾਣੀ ਨੇ 99.23 ਫੀਸਦ ਅੰਕਾਂ ਦੇ ਨਾਲ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਤਿੰਨੇ ਵਿਦਿਆਰਥੀ ਆਪਣੀ ਪਸੰਦ ਦੀ ਕਿਸੇ ਵੀ ਸਟ੍ਰੀਮ ਵਿੱਚ ਸਕੂਲ ਆਫ਼ ਐਮੀਨੈਂਸ ਵਿੱਚ ਸਿੱਧਾ ਦਾਖ਼ਲਾ ਲੈ ਸਕਣਗੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸ਼ਾਨਦਾਰ ਪ੍ਰਾਪਤੀ ਲਈ 50-50 ਹਜ਼ਾਰ ਰੁਪਏ ਦੇ ਚੈੱਕ ਸੌਂਪੇ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਪੰਜਾਬ ਨੇ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਵਿੱਚ ਕੇਰਲਾ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਦੇਸ਼ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਸਰਕਾਰ ਨੇ ਪ੍ਰਾਇਮਰੀ ਤੇ ਮਿਡਲ ਸਕੂਲਾਂ ਨੂੰ ਅਪਗ੍ਰੇਡ ਕੀਤਾ। ਇਸ ਤੋਂ ਇਲਾਵਾ ਸਕੂਲਾਂ ਵਿੱਚ ਸਮਾਰਟ ਕਲਾਸਰੂਮ ਬਣਾਏ ਗਏ, ਅਧਿਆਪਕਾਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਗਈ ਅਤੇ ਹੋਰ ਵਧੇਰੇ ਸੁਧਾਰ ਕੀਤੇ ਹਨ।

Share This Article
Leave a Comment

Leave a Reply