ਆਪਣਾ ਪੰਜਾਬ ਮੀਡੀਆ : ਪ੍ਰਧਾਨ ਮੰਤਰੀ ਨਰਿੰਦਰ ਮੋਦੀ 15 ਤੋਂ 20 ਮਈ ਤੱਕ ਯੂਏਈ, ਨੀਦਰਲੈਂਡਜ਼, ਸਵੀਡਨ, ਨਾਰਵੇ ਅਤੇ ਇਟਲੀ ਦੇ ਦੌਰੇ ‘ਤੇ ਜਾਣਗੇ। ਇਸ ਦੌਰੇ ਦਾ ਉਦੇਸ਼ ਊਰਜਾ, ਵਪਾਰ, ਨਿਵੇਸ਼, ਰੱਖਿਆ ਅਤੇ ਤਕਨਾਲੋਜੀ ਖੇਤਰਾਂ ਵਿੱਚ ਸਹਿਯੋਗ ਵਧਾਉਣਾ ਹੈ।
ਦੌਰੇ ਦੀ ਸ਼ੁਰੂਆਤ ਯੂਏਈ ਤੋਂ ਹੋਵੇਗੀ, ਜਿੱਥੇ ਮੋਦੀ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜਾਇਦ ਅਲ ਨਾਹਯਾਨ ਨਾਲ ਮੁਲਾਕਾਤ ਕਰਕੇ ਊਰਜਾ ਸੁਰੱਖਿਆ ਅਤੇ ਖੇਤਰੀ ਮੁੱਦਿਆਂ ‘ਤੇ ਚਰਚਾ ਕਰਨਗੇ।
ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨੀਦਰਲੈਂਡਜ਼, ਸਵੀਡਨ ਅਤੇ ਨਾਰਵੇ ਵਿੱਚ ਦੁਵੱਲੀਆਂ ਮੀਟਿੰਗਾਂ ਅਤੇ ਭਾਰਤ-ਨੋਰਡਿਕ ਸੰਮੇਲਨ ਵਿੱਚ ਹਿੱਸਾ ਲੈਣਗੇ। ਇਟਲੀ ਵਿੱਚ ਉਹ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਨਾਲ ਮੁਲਾਕਾਤ ਕਰਕੇ ਭਾਰਤ-ਇਟਲੀ ਰਣਨੀਤਕ ਯੋਜਨਾ ਦੀ ਸਮੀਖਿਆ ਕਰਨਗੇ।ਵਿਦੇਸ਼ ਮੰਤਰਾਲੇ ਮੁਤਾਬਕ ਇਹ ਦੌਰਾ ਭਾਰਤ ਦੇ ਯੂਰਪ ਅਤੇ ਖਾੜੀ ਦੇਸ਼ਾਂ ਨਾਲ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰੇਗਾ।
ਪ੍ਰਧਾਨ ਮੰਤਰੀ ਮੋਦੀ ਕੱਲ੍ਹ ਤੋਂ ਪੰਜ ਦੇਸ਼ਾਂ ਦੇ ਦੌਰੇ ‘ਤੇ
Leave a Comment

