ਦਿਲਜੀਤ ਦੋਸਾਂਝ ਦੇ ਮੈਨੇਜਰ ਦੇ ਘਰ ਹਮਲੇ ਦੀਆਂ ਖ਼ਬਰਾਂ ‘ਤੇ ਸਿਆਸਤ ਗਰਮ

News Online
1 Min Read

ਆਪਣਾ ਪੰਜਾਬ ਮੀਡੀਆ : ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਮੈਨੇਜਰ ਗੁਰਪ੍ਰਤਾਪ ਸਿੰਘ ਕੰਗ ਦੇ ਕਰਨਾਲ ਸਥਿਤ ਘਰ ‘ਤੇ ਕਥਿਤ ਗੋਲੀਬਾਰੀ ਦੀਆਂ ਖ਼ਬਰਾਂ ਤੋਂ ਬਾਅਦ ਮਾਮਲਾ ਸਿਆਸੀ ਰੰਗ ਧਾਰ ਗਿਆ ਹੈ। ਸਥਾਨਕ ਲੋਕਾਂ ਨੇ ਦੋ ਗੋਲੀਆਂ ਚੱਲਣ ਦਾ ਦਾਅਵਾ ਕੀਤਾ ਹੈ, ਜਦਕਿ ਸੋਸ਼ਲ ਮੀਡੀਆ ‘ਤੇ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਇਸ ਦੀ ਜ਼ਿੰਮੇਵਾਰੀ ਲੈਣ ਦੀਆਂ ਗੱਲਾਂ ਸਾਹਮਣੇ ਆਈਆਂ ਹਨ।ਹਾਲਾਂਕਿ ਹਰਿਆਣਾ ਪੁਲੀਸ ਨੇ ਕਿਸੇ ਵੀ ਗੋਲੀਬਾਰੀ ਦੀ ਘਟਨਾ ਤੋਂ ਇਨਕਾਰ ਕੀਤਾ ਹੈ। ਇਸੇ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਮਾਮਲੇ ਨੂੰ ਲੈ ਕੇ ਭਾਜਪਾ ‘ਤੇ ਗੰਭੀਰ ਦੋਸ਼ ਲਗਾਏ ਹਨ।ਚੀਮਾ ਨੇ ਦਾਅਵਾ ਕੀਤਾ ਕਿ ਦੇਸ਼ ਵਿੱਚ ਸੈਲੀਬ੍ਰਿਟੀਆਂ ਅਤੇ ਕਾਰੋਬਾਰੀਆਂ ਨੂੰ ਡਰਾਉਣ ਲਈ ਗੈਂਗਸਟਰਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਦੂਜੇ ਪਾਸੇ ਮਾਮਲੇ ਨੂੰ ਲੈ ਕੇ ਜਾਂਚ ਅਤੇ ਸਿਆਸੀ ਬਿਆਨਬਾਜ਼ੀ ਤੇਜ਼ ਹੋ ਗਈ ਹੈ।

Share This Article
Leave a Comment

Leave a Reply