ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਡੀ ਏ ਦੇਵੇ ਸਰਕਾਰ : ਜਾਖੜ

News Online
1 Min Read

ਆਪਣਾ ਪੰਜਾਬ ਮੀਡੀਆ : ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਡੀ ਏ ਦੇਣ ਸਬੰਧੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਫ਼ੈਸਲੇ ਖ਼ਿਲਾਫ਼ ਸੂਬਾ ਸਰਕਾਰ ਵੱਲੋਂ ਅਪੀਲ ਦਾਇਰ ਕਰਨ ਦਾ ਵਿਰੋਧ ਕੀਤਾ ਹੈ।ਜਾਖੜ ਨੇ ਕਿਹਾ ਕਿ ਹਾਈ ਕੋਰਟ ਨੇ ਸਰਕਾਰ ਨੂੰ 30 ਜੂਨ ਤੱਕ ਡੀ ਏ ਦੀਆਂ ਕਿਸ਼ਤਾਂ ਅਤੇ ਬਕਾਏ ਵਜੋਂ ਕਰੀਬ 15 ਹਜ਼ਾਰ ਕਰੋੜ ਰੁਪਏ ਜਾਰੀ ਕਰਨ ਦੇ ਹੁਕਮ ਦਿੱਤੇ ਸਨ, ਪਰ ਸਰਕਾਰ ਇਸ ਤੋਂ ਬਚਣ ਦੀ ਕੋਸ਼ਿਸ਼ ਕਰ ਰਹੀ ਹੈ।ਉਨ੍ਹਾਂ ਮੰਗ ਕੀਤੀ ਕਿ 3 ਲੱਖ ਤੋਂ ਵੱਧ ਮੁਲਾਜ਼ਮਾਂ ਅਤੇ 4 ਲੱਖ ਪੈਨਸ਼ਨਰਾਂ ਦੇ ਬਕਾਏ ਤੁਰੰਤ ਜਾਰੀ ਕੀਤੇ ਜਾਣ। ਜਾਖੜ ਨੇ ਕਿਹਾ ਕਿ ਡੀ ਏ ਕਰਮਚਾਰੀਆਂ ਦਾ ਹੱਕ ਹੈ, ਕੋਈ ਭੀਖ ਨਹੀਂ।

Share This Article
Leave a Comment

Leave a Reply