Helle Lyng accounts suspended: ਮੋਦੀ ਨੂੰ ਘੇਰਨ ਵਾਲੀ ਨਾਰਵੇ ਦੀ ਪੱਤਰਕਾਰ ਹੈਲੇ ਲਿੰਗ ਦੇ ਇੰਸਟਾਗ੍ਰਾਮ ਤੇ ਫੇਸਬੁੱਕ ਅਕਾਊਂਟ ਸਸਪੈਂਡ

News Online
1 Min Read

ਆਪਣਾ ਪੰਜਾਬ ਮੀਡੀਆ : ਨਾਰਵੇ ਦੀ ਮਹਿਲਾ ਪੱਤਰਕਾਰ ਹੈਲੇ ਲਿੰਗ (Helle Lyng) ਵੱਲੋਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਓਸਲੋ ਫੇਰੀ ਦੌਰਾਨ ਮੀਡੀਆ ਇੰਟਰੈਕਸ਼ਨ ਨੂੰ ਲੈ ਕੇ ਚੁੱਕੇ ਗਏ ਸਵਾਲਾਂ ਦਾ ਵਿਵਾਦ ਹੁਣ ਹੋਰ ਡੂੰਘਾ ਹੋ ਗਿਆ ਹੈ। ਪ੍ਰਧਾਨ ਮੰਤਰੀ ਮੋਦੀ ਨੂੰ ‘ਦੁਨੀਆ ਦੇ ਸਭ ਤੋਂ ਆਜ਼ਾਦ ਮੀਡੀਆ’ ਦੇ ਸਵਾਲਾਂ ਦਾ ਸਾਹਮਣਾ ਕਰਨ ਦੀ ਚੁਣੌਤੀ ਦੇਣ ਵਾਲੀ ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ, ਹੈਲੇ ਲਿੰਗ ਨੇ ਦਾਅਵਾ ਕੀਤਾ ਹੈ ਕਿ ਉਸ ਦੇ ਇੰਸਟਾਗ੍ਰਾਮ (Instagram) ਅਤੇ ਫੇਸਬੁੱਕ (Facebook) ਅਕਾਊਂਟਸ ਨੂੰ ਮੁਅੱਤਲ (ਸਸਪੈਂਡ) ਕਰ ਦਿੱਤਾ ਗਿਆ ਹੈ।ਪ੍ਰਧਾਨ ਮੰਤਰੀ ਕ੍ਰਿਸਟ੍ਰਨ ਫ੍ਰੋਸਟਾਦੋਤਿਰ, ਫਿਨਲੈਂਡ ਦੇ ਪ੍ਰਧਾਨ ਮੰਤਰੀ ਪੇੈਟੇਰੀ ਓਰਪੋ ਅਤੇ ਡੈਨਮਾਰਕ ਦੀ ਪ੍ਰਧਾਨ ਮੰਤਰੀ ਮੇੈਟੇ ਫਰੈੱਡਰਿਕਸਨ ਨਾਲ ਗੱਲਬਾਤ ਦੌਰਾਨ, ਪ੍ਰਧਾਨ ਮੰਤਰੀ ਮੋਦੀ ਨੇ ਭਾਰਤ ਅਤੇ ਤਿੰਨ ਨੌਰਡਿਕ ਮੁਲਕਾਂ ਵਿਚਾਲੇ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਚੁੱਕੇ ਜਾਣ ਵਾਲੇ ਕਦਮਾਂ ’ਤੇ ਵਿਚਾਰ ਵਟਾਂਦਰਾ ਕੀਤਾ।

 ਹੈਲੇ ਲਿੰਗ ਨੇ ਕਿਹਾ ਕਿ ਜੇਕਰ ਤੁਸੀਂ ਮੇਰੇ ਨਾਲ ਇੰਸਟਾਗ੍ਰਾਮ ਜਾਂ ਫੇਸਬੁੱਕ ’ਤੇ ਸੰਪਰਕ ਕਰਨ ਦੀ ਕੋਸ਼ਿਸ਼ ਕਰ ਰਹੇ ਹੋ, ਤਾਂ ਮੈਂ ਦੱਸਣਾ ਚਾਹੁੰਦੀ ਹਾਂ ਕਿ ਮੇਰੇ ਦੋਵੇਂ ਅਕਾਊਂਟਸ ਸਸਪੈਂਡ ਕਰ ਦਿੱਤੇ ਗਏ ਹਨ। ਮੈਂ ਵੱਧ ਤੋਂ ਵੱਧ ਭਾਰਤੀਆਂ ਦੇ ਸਵਾਲਾਂ ਦੇ ਜਵਾਬ ਦੇਣਾ ਚਾਹੁੰਦੀ ਸੀ, ਪਰ ਹੁਣ ਇਸ ਵਿੱਚ ਦੇਰੀ ਹੋਵੇਗੀ। ਉਮੀਦ ਹੈ ਕਿ ਮੇਰੇ ਅਕਾਊਂਟਸ ਜਲਦੀ ਵਾਪਸ ਮਿਲ ਜਾਣਗੇ। 

Share This Article
Leave a Comment

Leave a Reply