ਆਪਣਾ ਪੰਜਾਬ ਮੀਡੀਆ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਨਿਗਮ ਚੋਣਾਂ ਦੌਰਾਨ ਲੰਘੇ ਦਿਨ ਭਾਜਪਾ ਉਮੀਦਵਾਰਾਂ ਦੇ ਜਬਰੀ ਨਾਮਜ਼ਦਗੀ ਪੱਤਰ ਰੱਦ ਕਰਨ ’ਤੇ ਸੂਬਾ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਜਬਰੀ ਨਾਮਜ਼ਦਗੀ ਪੱਤਰ ਰੱਦ ਕਰਨ ਦੇ ਫੈਸਲੇ ਵਿਰੁੱਧ ਅਦਾਲਤ ਵਿੱਚ ਚੁਣੌਤੀ ਦਿੱਤੀ ਜਾਵੇਗੀ। ਪੰਜਾਬ ਵਿੱਚ ‘ਆਪ’ ਵੱਲੋਂ ਨਿਗਮ ਚੋਣਾਂ ਲੁੱਟਣ ਦੀ ਕੋਸ਼ਿਸ਼ ਕਰਕੇ ਲੋਕਤੰਤਰ ਦਾ ਘਾਣ ਕੀਤਾ ਗਿਆ ਹੈ ਪਰ ‘ਆਪ’ ਨੂੰ ਸਫਲ ਨਹੀਂ ਹੋਣ ਦਿੱਤਾ ਜਾਵੇਗਾ।
ਸੂਬਾ ਸਰਕਾਰ ਦੇ ਇਸ਼ਾਰੇ ’ਤੇ ਚੋਣ ਕਮਿਸ਼ਨ ਨੇ ਬਟਾਲਾ ਵਿਚ ਭਾਜਪਾ ਉਮੀਦਵਾਰਾਂ ਦੇ 21, ਮੋਗਾ ਵਿਚ 10 ਅਤੇ ਬਰਨਾਲਾ ਵਿਚ 11 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਹਨ। ਇਸੇ ਤਰ੍ਹਾਂ ਧੂਰੀ ’ਚ 3 ਤੇ ਹੋਰ ਥਾਵਾਂ ’ਤੇ ਵੀ ਭਾਜਪਾ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਹਨ। ਸ੍ਰੀ ਜਾਖੜ ਨੇ ਕਿਹਾ ਕਿ ‘ਆਪ’ ਆਗੂ ਮਨੀਸ਼ ਸਿਸੋਦੀਆ ਵੱਲੋਂ ਪਹਿਲਾਂ ਹੀ ਚੋਣਾਂ ਜਿੱਤਣ ਲਈ ਸਾਮ, ਦਾਮ, ਦੰਡ, ਭੇਦ ਦੇ ਏਜੰਡੇ ’ਤੇ ਕੰਮ ਕਰਨ ਦੇ ਨਿਰਦੇਸ਼ ਦਿੱਤੇ ਸ’ਨ।

