ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦਾ ਆਗਾਜ਼;

News Online
1 Min Read

ਆਪਣਾ ਪੰਜਾਬ ਮੀਡੀਆ : ਉੱਤਰਾਖੰਡ ਦੇ ਹਿਮਾਲੀਅਨ ਖੇਤਰ ਵਿੱਚ ਸਮੁੰਦਰ ਤਲ ਤੋਂ ਲਗਭਗ 15 ਹਜ਼ਾਰ ਫੁੱਟ ਦੀ ਬਰਫ਼ੀਲੀ ਉਚਾਈ ’ਤੇ ਸਥਿਤ ਸਿੱਖਾਂ ਦੇ ਪਵਿੱਤਰ ਤੀਰਥ ਅਸਥਾਨ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਅੱਜ 20 ਮਈ ਨੂੰ ਪੂਰੀ ਸ਼ਰਧਾ ਭਾਵਨਾ ਅਤੇ ਖ਼ਾਲਸਾਈ ਪਰੰਪਰਾਵਾਂ ਨਾਲ ਸ਼ੁਰੂ ਹੋ ਗਈ ਹੈ। ਗੁਰਦੁਆਰਾ ਸ੍ਰੀ ਰਿਸ਼ੀਕੇਸ਼ ਵਿਖੇ ਕਰਵਾਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼ਰਧਾਲੂਆਂ ਦੇ ਪਹਿਲੇ ਜੱਥੇ ਨੂੰ ਜੈਕਾਰਿਆਂ ਦੀ ਗੂੰਜ ਵਿੱਚ ਰਵਾਨਾ ਕੀਤਾ ਗਿਆ। ਗੁਰਦੁਆਰਾ ਸਾਹਿਬ ਦੇ ਪਵਿੱਤਰ ਕਪਾਟ (ਦਰਵਾਜ਼ੇ) 23 ਮਈ ਨੂੰ ਸੰਗਤਾਂ ਲਈ ਰਸਮੀ ਤੌਰ ’ਤੇ ਖੋਲ੍ਹੇ ਜਾਣਗੇ।

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਪਹਿਲੇ ਜੱਥੇ ਦੀ ਰਵਾਨਗੀ ਮੌਕੇ ਉੱਤਰਾਖੰਡ ਦੇ ਰਾਜਪਾਲ ਲੈਫ਼ਟੀਨੈਂਟ ਜਨਰਲ ਗੁਰਮੀਤ ਸਿੰਘ (ਸੇਵਾਮੁਕਤ), ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ, ਦਿੱਲੀ ਦੇ ਲੈਫ਼ਟੀਨੈਂਟ ਗਵਰਨਰ ਤਰਨਜੀਤ ਸਿੰਘ ਸੰਧੂ ਸਣੇ ਕਈ ਕੇਂਦਰੀ ਤੇ ਸੂਬਾਈ ਮੰਤਰੀ ਅਤੇ ਸੰਤ ਸਮਾਜ ਦੀਆਂ ਪ੍ਰਮੁੱਖ ਸ਼ਖਸੀਅਤਾਂ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਈਆਂ। ਇਨ੍ਹਾਂ ਸਾਰੇ ਪਤਵੰਤਿਆਂ ਵੱਲੋਂ ਸਾਂਝੇ ਰੂਪ ਵਿੱਚ ਜੱਥੇ ਨੂੰ ਅਸ਼ੀਰਵਾਦ ਦੇ ਕੇ ਅੱਗੇ ਲਈ ਤੋਰਿਆ ਗਿਆ। ਇਸ ਮੌਕੇ ਟਰੱਸਟ ਵੱਲੋਂ ਸਿੱਖ ਵਿਰਾਸਤ ਨਾਲ ਸਬੰਧਤ ਦੋ ਪੁਸਤਕਾਂ ਅਤੇ ਇੱਕ ਨਵੇਂ ਅਜਾਇਬ ਘਰ ‘ਦਾਸਤਾਨ-ਏ-ਸਿੱਖੀ’ ਦਾ ਉਦਘਾਟਨ ਵੀ ਕੀਤਾ ਗਿਆ।

Share This Article
Leave a Comment

Leave a Reply