ਆਪਣਾ ਪੰਜਾਬ ਮੀਡੀਆ : ਅੰਮ੍ਰਿਤਸਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸਮੂਹ ਪਰਵਾਸੀ ਪੰਜਾਬੀਆਂ ਨੂੰ ਸੂਬੇ ਦੀ ਖ਼ੁਸ਼ਹਾਲੀ ਅਤੇ ਵਿਕਾਸ ਲਈ ਵੱਧ-ਚੜ੍ਹ ਕੇ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਦੱਖਣੀ ਆਸਟਰੇਲੀਆ ਦੀ ਰਾਜਧਾਨੀ ਐਡੀਲੇਡ ਵਿੱਚ ਪਰਵਾਸੀ ਪੰਜਾਬੀਆਂ ਦੇ ਵਿਸ਼ੇਸ਼ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਪੰਜਾਬ ਦੀ ਮੌਜੂਦਾ ਮਾਨ ਸਰਕਾਰ ਨੂੰ ਹਰ ਫਰੰਟ ’ਤੇ ਨਾਕਾਮ ਕਰਾਰ ਦਿੱਤਾ।
ਉਨ੍ਹਾਂ ਕਿਹਾ ਕਿ ਸੂਬੇ ਵਿੱਚ ਚਿੱਟਾ, ਸਿੰਥੈਟਿਕ ਨਸ਼ੇ, ਭ੍ਰਿਸ਼ਟਾਚਾਰ ਅਤੇ ਫਿਰੌਤੀਆਂ ਵਧਣ ਕਾਰਨ ਲੋਕ ਆਪਣੇ ਬੱਚਿਆਂ ਦੇ ਭਵਿੱਖ ਸਬੰਧੀ ਚਿੰਤਤ ਹਨ ਅਤੇ ਉਨ੍ਹਾਂ ਨੂੰ ਵਿਦੇਸ਼ ਭੇਜਣ ਲਈ ਮਜਬੂਰ ਹੋ ਰਹੇ ਹਨ।ਉਨ੍ਹਾਂ ਪਰਵਾਸੀਆਂ ਦੀਆਂ ਸਮੱਸਿਆਵਾਂ ਸੁਣਦਿਆਂ ਭਰੋਸਾ ਦਿੱਤਾ ਕਿ ਸਾਲ 2027 ਵਿੱਚ ਕਾਂਗਰਸ ਦੀ ਸਰਕਾਰ ਬਣਨ ’ਤੇ ਨਸ਼ਾ ਮੁਕਤੀ, ਸਿੱਖਿਆ ਅਤੇ ਕਾਨੂੰਨ ਵਿਵਸਥਾ ਨੂੰ ਮੁੜ ਬਹਾਲ ਕਰਨਾ ਪਾਰਟੀ ਦੀ ਮੁੱਖ ਤਰਜੀਹ ਹੋਵੇਗੀ। ਇਸ ਮੌਕੇ ਪ੍ਰਬੰਧਕਾਂ ਵੱਲੋਂ ਔਜਲਾ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।

