ਅਰਥਚਾਰਾ ਮੁਸ਼ਕਲ ’ਚ, ਮੋਦੀ ਦਾ ਪ੍ਰਚਾਰ ਜਾਰੀ: Mallikarjun Kharge

News Online
1 Min Read

ਆਪਣਾ ਪੰਜਾਬ ਮੀਡੀਆ : ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਮਹਿੰਗਾਈ, ਬੇਰੁਜ਼ਗਾਰੀ, ਪੇਪਰ ਲੀਕ, ਨਿਵੇਸ਼ ਵਿੱਚ ਗਿਰਾਵਟ ਅਤੇ ਡਾਲਰ ਦੇ ਮੁਕਾਬਲੇ ਰੁਪਏ ਦੀ ਗਿਰਾਵਟ ਵਰਗੇ ਮੁੱਦਿਆਂ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਨਿਸ਼ਾਨਾ ਸੇਧਿਆ। ਉਨ੍ਹਾਂ ਕਿਹਾ ਕਿ ਜਦੋਂ ਅਰਥਵਿਵਸਥਾ ਸੰਕਟ ਦਾ ਸਾਹਮਣਾ ਕਰ ਰਹੀ ਹੈ ਤਾਂ ਮੋਦੀ ਆਪਣਾ ਪ੍ਰਚਾਰ ਜਾਰੀ ਰੱਖ ਰਹੇ ਹਨ। ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਨੇ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਮੋਦੀ ਚਾਹੁੰਦੇ ਹਨ ਕਿ ਜਨਤਾ ਉਨ੍ਹਾਂ ਦੇ ਭਾਸ਼ਣਾਂ ਦੀ ‘ਮੈਲੋਡੀ’ ਦਾ ਆਨੰਦ ਮਾਣੇ ਤੇ ਸਰਕਾਰ ਦੀ ਲੁੱਟ ਕਾਰਨ ਦਰਪੇਸ਼ ਮੁਸ਼ਕਲਾਂ ਤੋਂ ਬਚਣ ਦੀ ਕੋਸ਼ਿਸ਼ ਕਰੇ। ਐਕਸ ’ਤੇ ਪੋਸਟ ਵਿੱਚ ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੌਰਾਨ ਪਿਛਲੇ 11 ਸਾਲਾਂ ਵਿੱਚ ਪ੍ਰਤੀ ਭਾਰਤੀ ਔਸਤ ਕਰਜ਼ਾ 11 ਗੁਣਾ ਵਧਿਆ ਹੈ, ਜਦੋਂ ਕਿ ਅਰਬਪਤੀਆਂ ਦੀ ਕੁੱਲ ਦੌਲਤ 97.50 ਲੱਖ ਕਰੋੜ ਰੁਪਏ ਤੋਂ ਵਧ ਗਈ ਹੈ। ਘਰੇਲੂ ਰਸੋਈ ਗੈਸ ਦੀ ਕੀਮਤ 121 ਫ਼ੀਸਦੀ ਵਧੀ ਹੈ, ਜੋ 2014 ਵਿੱਚ 414 ਰੁਪਏ ਸੀ।

Share This Article
Leave a Comment

Leave a Reply