ਆਪਣਾ ਪੰਜਾਬ ਮੀਡੀਆ : ਪੰਜਾਬ ਵਿੱਚ ਅੱਜ 104 ਮਿਉਂਸਿਪਲ ਸੰਸਥਾਵਾਂ—8 ਨਗਰ ਨਿਗਮ, 75 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ—ਦੀਆਂ ਚੋਣਾਂ ਹੋ ਰਹੀਆਂ ਹਨ, ਜਿਨ੍ਹਾਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਸੈਮੀ ਫਾਈਨਲ ਮੰਨਿਆ ਜਾ ਰਿਹਾ ਹੈ। ਕਰੀਬ 36.7 ਲੱਖ ਵੋਟਰ ਆਪਣਾ ਮਤ ਅਧਿਕਾਰ ਵਰਤਣਗੇ ਅਤੇ 29 ਮਈ ਨੂੰ ਆਉਣ ਵਾਲੇ ਨਤੀਜੇ ਸਿਆਸੀ ਪਾਰਟੀਆਂ ਦੀ ਸਥਿਤੀ ਸਪਸ਼ਟ ਕਰਨਗੇ। ਇਸ ਵਾਰ ਲਗਭਗ 14 ਸਾਲਾਂ ਬਾਅਦ ਵੋਟਿੰਗ ਮਸ਼ੀਨਾਂ ਦੀ ਥਾਂ ਵੋਟ-ਪਰਚੀਆਂ ਵਰਤੀ ਜਾ ਰਹੀਆਂ ਹਨ, ਜਿਸ ’ਤੇ ਵਿਰੋਧੀ ਧਿਰਾਂ ਨੇ ਸਵਾਲ ਚੁੱਕੇ ਹਨ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਚੋਣ ਪ੍ਰਕਿਰਿਆ ਵਿੱਚ ਦਖ਼ਲ ਤੋਂ ਇਨਕਾਰ ਕਰਦਿਆਂ ਪੂਰੀ ਵੀਡੀਓਗ੍ਰਾਫੀ ਅਤੇ ਨਤੀਜਿਆਂ ਸਬੰਧੀ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਭਾਰੀ ਗਰਮੀ ਅਤੇ ਤਿੱਖੇ ਚੋਣ ਪ੍ਰਚਾਰ ਦੇ ਬਾਵਜੂਦ ਸ਼ਾਂਤੀਪੂਰਨ ਅਤੇ ਨਿਰਪੱਖ ਵੋਟਿੰਗ ਦੀ ਉਮੀਦ ਜਤਾਈ ਜਾ ਰਹੀ ਹੈ।

