Trump Praises Modi: ਭਾਰਤ ਨਾਲ ਡਟ ਕੇ ਖੜ੍ਹਾ ਹੈ ਅਮਰੀਕਾ; ਭਾਰਤ ਮੇਰੇ ’ਤੇ ਪੂਰਾ ਭਰੋਸਾ ਕਰ ਸਕਦੈ: ਟਰੰਪ

News Online
2 Min Read

ਆਪਣਾ ਪੰਜਾਬ ਮੀਡੀਆ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਭਾਰਤ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਖੁੱਲ੍ਹ ਕੇ ਸ਼ਲਾਘਾ ਕਰਦਿਆਂ ਕਿਹਾ ਹੈ ਕਿ ਭਾਰਤ ਜਦੋਂ ਵੀ ਚਾਹੇਗਾ, ਅਮਰੀਕਾ ਅਤੇ ਉਹ ਹਮੇਸ਼ਾ ਉਸ ਦੀ ਮਦਦ ਲਈ ਤਿਆਰ ਰਹਿਣਗੇ। ਅਮਰੀਕਾ ਦੀ ਆਜ਼ਾਦੀ ਦੇ 250 ਸਾਲ ਪੂਰੇ ਹੋਣ ਮੌਕੇ ਨਵੀਂ ਦਿੱਲੀ ਦੇ ਭਾਰਤ ਮੰਡਪਮ ਕਨਵੈਨਸ਼ਨ ਸੈਂਟਰ ਵਿੱਚ ਐਤਵਾਰ ਨੂੰ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਜਿਸ ਨੂੰ ਉਨ੍ਹਾਂ ਨੇ ਫ਼ੋਨ ਰਾਹੀਂ ਸੰਬੋਧਨ ਕੀਤਾ।

ਇਸ ਪ੍ਰੋਗਰਾਮ ਦੌਰਾਨ ਭਾਰਤ ਵਿੱਚ ਅਮਰੀਕੀ ਰਾਜਦੂਤ ਸਰਜੀਓ ਗੋਰ ਨੇ ਡੋਨਲਡ ਟਰੰਪ ਨੂੰ ਫ਼ੋਨ ਕਰਦਿਆਂ ਸਪੀਕਰ ਔਨ ਕੀਤਾ, ਜਿਸ ਤੋਂ ਬਾਅਦ ਟਰੰਪ ਨੇ ਉੱਥੇ ਮੌਜੂਦ ਲੋਕਾਂ ਨੂੰ ਸੰਬੋਧਨ ਕੀਤਾ।ਟਰੰਪ ਨੇ ਫ਼ੋਨ ’ਤੇ ਗੱਲ ਕਰਦਿਆਂ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਬਹੁਤ ਵੱਡੇ ਪ੍ਰਸ਼ੰਸਕ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਭਾਰਤ ਉਨ੍ਹਾਂ ‘ਤੇ 100 ਫੀਸਦੀ ਯਕੀਨ ਕਰ ਸਕਦਾ ਹੈ। ਟਰੰਪ ਨੇ ਅੱਗੇ ਕਿਹਾ ਕਿ ਜੇਕਰ ਭਾਰਤ ਨੂੰ ਕਦੇ ਵੀ ਕਿਸੇ ਮਦਦ ਦੀ ਲੋੜ ਪੈਂਦੀ ਹੈ ਤਾਂ ਉਨ੍ਹਾਂ ਨੂੰ ਚੰਗੀ ਤਰ੍ਹਾਂ ਪਤਾ ਹੈ ਕਿ ਕਿੱਥੇ ਫ਼ੋਨ ਕਰਨਾ ਹੈ ਅਤੇ ਉਹ ਸਿੱਧਾ ਇੱਥੇ ਹੀ ਫ਼ੋਨ ਕਰਦੇ ਹਨ।

ਇਸ ਦੇ ਨਾਲ ਹੀ ਟਰੰਪ ਨੇ ਉੱਥੇ ਮੌਜੂਦ ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੂੰ ਖਾਸ ਤੌਰ ‘ਤੇ ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਪ੍ਰਧਾਨ ਮੰਤਰੀ ਮੋਦੀ ਨੂੰ ਉਨ੍ਹਾਂ ਵੱਲੋਂ ਸਤਿ ਸ੍ਰੀ ਅਕਾਲ ਕਹਿਣ ਅਤੇ ਉਨ੍ਹਾਂ ਨੂੰ ਇਹ ਜ਼ਰੂਰ ਦੱਸਣ ਕਿ ਉਹ ਉਨ੍ਹਾਂ ਦੇ ਬਹੁਤ ਵੱਡੇ ਪ੍ਰਸ਼ੰਸਕ ਹਨ।

Share This Article
Leave a Comment

Leave a Reply