ਪਰਿਵਾਰ ਨੂੰ 11 ਮਹੀਨਿਆਂ ਤੋਂ ਨਹੀਂ ਮਿਲੀ ਉੱਘ-ਸੁੱਘ, ਪੰਜਾਬ ਅਤੇ ਕੇਂਦਰ ਸਰਕਾਰ ਤੋਂ ਮਦਦ ਦੀ ਅਪੀਲ
ਘਨੌਲੀ : ਆਪਣਾ ਪੰਜਾਬ ਮੀਡੀਆ : ਰੁਜ਼ਗਾਰ ਦੀ ਭਾਲ ਲਈ ਇਟਲੀ ਜਾ ਰਿਹਾ ਘਨੌਲੀ ਦਾ ਨੌਜਵਾਨ ਬੇਲਾਰੂਸ ਦੇ ਜੰਗਲਾਂ ਵਿੱਚ ਗੁਆਚ ਗਿਆ ਹੈ। ਜ਼ਿਲ੍ਹਾ ਰੂਪਨਗਰ ਦੇ ਪਿੰਡ ਦਸਮੇਸ਼ ਨਗਰ ਕਲੋਨੀ ਘਨੌਲੀ ਦੇ 30 ਸਾਲਾ ਨੌਜਵਾਨ ਦੀ ਪਰਿਵਾਰ ਨੂੰ 11 ਮਹੀਨਿਆਂ ਤੋਂ ਕੋਈ ਉੱਘ-ਸੁੱਘ ਨਹੀਂ ਮਿਲੀ। ਪਰਿਵਾਰ ਨੇ ਪੰਜਾਬ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਲੜਕੇ ਦਾ ਜਲਦੀ ਪਤਾ ਲਗਾ ਕੇ ਉਸ ਨੂੰ ਦੇਸ਼ ਵਾਪਸ ਲਿਆਂਦਾ ਜਾਵੇ।
ਲਾਪਤਾ ਨੌਜਵਾਨ ਸੁਖਵਿੰਦਰ ਸਿੰਘ ਉਰਫ ਸੁੱਖਾ ਦੇ ਪਿਤਾ ਅਜਮੇਰ ਸਿੰਘ ਅਤੇ ਉਸ ਦੀ ਪਤਨੀ ਅੰਜੂ ਨੇ ਦੱਸਿਆ ਕਿ ਸੁਖਵਿੰਦਰ ਜੁਲਾਈ 2022 ਵਿੱਚ ਤੁਰਕੀ ਗਿਆ ਸੀ, ਜਿੱਥੇ ਉਹ ਇੱਕ ਹੋਟਲ ਵਿੱਚ ਨੌਕਰੀ ਕਰਦਾ ਸੀ। ਪਰਿਵਾਰ ਨੇ ਦੱਸਿਆ ਕਿ ਇਟਲੀ ਰਹਿੰਦਾ ਉਨ੍ਹਾਂ ਦਾ ਇੱਕ ਰਿਸ਼ਤੇਦਾਰ ਕੁੱਝ ਸਮਾਂ ਪਹਿਲਾਂ ਉਨ੍ਹਾਂ ਕੋਲ ਆਇਆ ਅਤੇ ਸੁੱਖੇ ਤੇ ਉਸ ਦੇ ਇੱਕ ਹੋਰ ਸਾਥੀ ਨੂੰ ਇਟਲੀ ਆਉਣ ਤੇ ਵਧੀਆ ਕੰਮ ਦਿਵਾਉਣ ਦਾ ਲਾਲਚ ਦਿੱਤਾ।