‘ਆਪ’ ਵਿਧਾਇਕ ਰਮਨ ਅਰੋੜਾ ਭ੍ਰਿਸ਼ਟਾਚਾਰ ਮਾਮਲੇ ਵਿੱਚ ਗ੍ਰਿਫ਼ਤਾਰ
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਆਮ ਆਦਮੀ ਪਾਰਟੀ ਪੰਜਾਬ (AAP Punjab) ਦੇ ਵਿਧਾਇਕ ਰਮਨ ਅਰੋੜਾ (Raman Arora) ਦੇ ਘਰ ਛਾਪੇਮਾਰੀ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਰਮਨ ਅਰੋੜਾ ਦੇ ਘਰ ਵਿਜੀਲੈਂਸ (Vigilance Raid) ਵੱਲੋਂ ਪਿਛਲੇ ਦਿਨੀ ਗ੍ਰਿਫ਼ਤਾਰ ਕੀਤੇ ਗਏ ਨਗਰ ਨਿਗਮ ਜਲੰਧਰ (Municipal Corporation Jalandhar) ਦੇ ਅਧਿਕਾਰੀ ਸੁਖਦੇਵ ਵਿਸ਼ਿਸ਼ਟ ਏਟੀਪੀ ਦੇ ਨਾਲ ਸਬੰਧਤ ਸੰਬੰਧਿਤ ਮਾਮਲੇ ਵਿੱਚ ਛਾਪੇਮਾਰੀ ਕੀਤੀ ਗਈ ਹੈ।
ਜਾਣਕਾਰੀ ਅਨੁਸਾਰ ਰਮਨ ਅਰੋੜਾ, ਜਲੰਧਰ ਸੈਂਟਰਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਨ। ‘ਆਪ’ ਨੇਤਾ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਸੰਨੀ ਆਹਲੂਵਾਲੀਆ ਨੇ ਕਿਹਾ ਕਿ ਸਾਨੂੰ ਜਾਣਕਾਰੀ ਮਿਲੀ ਹੈ ਕਿ ਰਮਨ ਅਰੋੜਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਹਾਲਾਂਕਿ, ਸਰਕਾਰੀ ਬੁਲਾਰੇ ਨੇ ਕਿਹਾ ਕਿ ਅਜੇ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ।
ਵਿਜੀਲੈਂਸ ਬਿਊਰੋ ਨੇ ਇਹ ਕਾਰਵਾਈ ਵਿਧਾਇਕ ਖਿਲਾਫ਼ ਭ੍ਰਿਸ਼ਟਾਚਾਰ (Corruption Case) ਨਾਲ ਜੁੜੇ ਇੱਕ ਮਾਮਲੇ ਵਿੱਚ ਕੀਤੀ ਹੈ। ਰਮਨ ਅਰੋੜਾ ‘ਤੇ ਦੋਸ਼ ਲੱਗ ਰਹੇ ਹਨ ਕਿ ਵਿਧਾਇਕ ਪਹਿਲਾਂ ਨਗਰ ਨਿਗਮ ਦੇ ਅਫ਼ਸਰਾਂ ਦੇ ਜ਼ਰੀਏ ਲੋਕਾਂ ਨੂੰ ਝੂਠੇ ਨੋਟਿਸ ਭਿਜਵਾਉਂਦਾ ਸੀ, ਉਪਰੰਤ ਉਹ ਲੋਕਾਂ ਤੋਂ ਪੈਸੇ ਲੈ ਕੇ ਨੋਟਿਸਾਂ ਨੂੰ ਰਫ਼ਾ-ਦਫਾ ਕਰਵਾਉਂਦਾ ਸੀ।

