ਐਡਵੋਕੇਟ ਧਾਮੀ ਨਾਲ ਕੀਤੀ ਬੰਦ ਕਮਰਾ ਮੀਟਿੰਗ
ਹੁਸ਼ਿਆਰਪੁਰ : ਆਪਣਾ ਪੰਜਾਬ ਮੀਡੀਆ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਮੈਂਬਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਅਸਤੀਫ਼ਾ ਵਾਪਸ ਲੈਣ ਵਾਸਤੇ ਮਨਾਉਣ ਲਈ ਅੱਜ ਉਨ੍ਹਾਂ ਦੀ ਹੁਸ਼ਿਆਰਪੁਰ ਸਥਿਤ ਰਿਹਾਇਸ਼ ’ਤੇ ਪੁੱਜੇ। ਇਸ ਤੋਂ ਪਹਿਲਾਂ ਇਕੱਤਰਤਾ ਦੌਰਾਨ ਅੰਤ੍ਰਿਗ ਕਮੇਟੀ ਨੇ ਐਡਵੋਕੇਟ ਧਾਮੀ ਦਾ ਅਸਤੀਫ਼ਾ ਨਾ ਮਨਜ਼ੂਰ ਕਰ ਦਿੱਤਾ ਸੀ। ਅੰਤ੍ਰਿੰਗ ਕਮੇਟੀ ਦੇ ਮੈਂਬਰ ਸੁਰਜੀਤ ਸਿੰਘ ਤੁਗਲਵਾਦ ਨੇ ਤਿੰਨ ਘੰਟੇ ਤੋਂ ਵੱਧ ਸਮਾਂ ਚੱਲੀ ਮੀਟਿੰਗ ਤੋਂ ਬਾਅਦ ਦੱਸਿਆ ਕਿ ਐਡਵੋਕੇਟ ਧਾਮੀ ਨੇ ਇੱਕ-ਦੋ ਦਿਨ ਦਾ ਸਮਾਂ ਮੰਗਿਆ ਹੈ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਧਾਮੀ ਹਾਂ ਪੱਖੀ ਫ਼ੈਸਲਾ ਲੈਣਗੇ ਅਤੇ ਆਪਣਾ ਅਹੁਦਾ ਜਲਦੀ ਹੀ ਸੰਭਾਲ ਲੈਣਗੇ।
ਕੁੱਝ ਸਮਾਂ ਬਾਹਰ ਗੱਲਬਾਤ ਕਰਨ ਤੋਂ ਬਾਅਦ ਸਾਰੇ ਮੈਂਬਰ ਅੰਦਰ ਚਲੇ ਗਏ ਤੇ ਧਾਮੀ ਨਾਲ ਬੰਦ ਕਮਰਾ ਮੀਟਿੰਗ ਕੀਤੀ। ਕਮੇਟੀ ਮੈਂਬਰਾਂ ਨੇ ਪੂਰਾ ਜ਼ੋਰ ਲਗਾਇਆ ਕਿ ਧਾਮੀ ਅੱਜ ਹੀ ਆਪਣਾ ਅਸਤੀਫ਼ਾ ਵਾਪਸ ਲੈਣ ਦਾ ਐਲਾਨ ਕਰ ਦੇਣ, ਪਰ ਉਹ ਅਜਿਹਾ ਕਰਾਉਣ ’ਚ ਅਸਫਲ ਰਹੇ। ਇਹ ਵੀ ਪਤਾ ਲੱਗਿਆ ਹੈ ਕਿ ਮੈਂਬਰ ਆਪਣੇ ਨਾਲ ਸਿਰੋਪਾ ਵੀ ਲਿਆਏ ਸਨ ਪਰ ਧਾਮੀ ਨੇ ਇਹ ਲੈਣ ਤੋਂ ਨਾਂਹ ਕਰ ਦਿੱਤੀ।