ਪਾਕਿਸਤਾਨ ‘ਚ ਸਾਰੇ ਸਕੂਲ ਬੰਦ ਕਰ ਦਿੱਤੇ ਗਏ
ਨਵੀਂ ਦਿੱਲੀ : ਆਪਣਾ ਪੰਜਾਬ ਮੀਡੀਆ : ਪਹਿਲਗਾਮ ਦਹਿਸ਼ਤੀ ਹਮਲੇ ਦਾ ਬਦਲਾ ਲੈਂਦਿਆਂ ਭਾਰਤੀ ਹਥਿਆਰਬੰਦ ਬਲਾਂ ਨੇ ਬੁੱਧਵਾਰ ਤੜਕੇ ਪਾਕਿਸਤਾਨ ਅਤੇ ਮਕਬੂਜ਼ਾ ਕਸ਼ਮੀਰ ਵਿੱਚ ਨੌਂ ਦਹਿਸ਼ਤੀ ਟਿਕਾਣਿਆਂ ਉਤੇ ਹਮਲੇ ਕੀਤੇ ਹਨ। ਭਾਰਤੀ ਫੌਜ ਨੇ ਤੜਕੇ 1.44 ਵਜੇ ਜਾਰੀ ਕੀਤੇ ਇੱਕ ਬਿਆਨ ਵਿੱਚ ਕਿਹਾ ਕਿ ਫੌਜੀ ਹਮਲੇ ‘ਆਪ੍ਰੇਸ਼ਨ ਸਿੰਦੂਰ’ ਤਹਿਤ ਕੀਤੇ ਗਏ ਹਨ। ਭਾਰਤੀ ਫੌਜ ਨੇ ‘ਆਪ੍ਰੇਸ਼ਨ ਸਿੰਦੂਰ’ ਦੇ ਤਹਿਤ ਪਾਕਿਸਤਾਨ ਅਤੇ ਇਸ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਵਿੱਚ ਅੱਤਵਾਦੀ ਟਿਕਾਣਿਆਂ ‘ਤੇ ਵੱਡਾ ਹਮਲਾ ਕੀਤਾ ਹੈ
ਪਾਕਿਸਤਾਨੀ ਪੰਜਾਬ ਵਿਚ ਐਮਰਜੈਂਸੀ ਐਲਾਨ ਦਿੱਤੀ ਗਈ ਹੈ। ਭਾਰਤੀ ਫੌਜ ਨੇ ਮੰਗਲਵਾਰ ਅਤੇ ਬੁੱਧਵਾਰ ਦੀ ਅੱਧੀ ਰਾਤ ਨੂੰ ਪੀਓਕੇ ਵਿੱਚ ਹਵਾਈ ਹਮਲਾ ਕਰਕੇ ਆਪ੍ਰੇਸ਼ਨ ਸਿੰਦੂਰ ਨੂੰ ਅੰਜਾਮ ਦਿੱਤਾ। ਫੌਜ ਨੇ ਬਹਾਵਲਪੁਰ ਵਿੱਚ ਸਥਿਤ ਜੈਸ਼-ਏ-ਮੁਹੰਮਦ ਦੇ ਮੁੱਖ ਦਫਤਰ ਨੂੰ ਵੀ ਤਬਾਹ ਕਰ ਦਿੱਤਾ ਹੈ। ਜੈਸ਼ ਦਾ ਮੁੱਖ ਦਫਤਰ ਲਗਭਗ 200 ਏਕੜ ਜ਼ਮੀਨ ਵਿੱਚ ਫੈਲਿਆ ਹੋਇਆ ਹੈ। ਇਸ ਵਿੱਚ ਇੱਕ ਮਸਜਿਦ, ਸਕੂਲ, ਹਸਪਤਾਲ, ਫਾਰਮ ਅਤੇ ਇੱਕ ਸਿਖਲਾਈ ਕੈਂਪ ਵੀ ਸੀ, ਜਿਨ੍ਹਾਂ ਨੂੰ ਫੌਜ ਨੇ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਲਗਭਗ 70 ਅੱਤਵਾਦੀ ਮਾਰੇ ਗਏ ਹਨ। 50 ਤੋਂ ਵੱਧ ਲੋਕ ਜ਼ਖਮੀ ਹੋਏ ਹਨ।