ਆਪਣਾ ਪੰਜਾਬ ਮੀਡੀਆ : ਨਿਊਯਾਰਕ ਦੇ ਲਾ ਗਾਰਡੀਆ (La Guardia) ਹਵਾਈ ਅੱਡੇ ’ਤੇ ਏਅਰ ਕੈਨੇਡਾ ਐਕਸਪ੍ਰੈਸ ਦਾ ਇੱਕ ਜਹਾਜ਼ CRJ-900 ਮਾਡਲ, ਹਵਾਈ ਅੱਡੇ ’ਤੇ ਉਤਰਨ ਤੋਂ ਬਾਅਦ ਰਨਵੇਅ ’ਤੇ ਇੱਕ ਫਾਇਰ ਬ੍ਰਿਗੇਡ ਦੀ ਗੱਡੀ (Fire Truck) ਨਾਲ ਟਕਰਾ ਗਿਆ। ਅਮਰੀਕੀ ਮੀਡੀਆ ਅਤੇ ਅਧਿਕਾਰੀਆਂ ਮੁਤਾਬਕ ਇਸ ਟੱਕਰ ਵਿੱਚ ਜਹਾਜ਼ ਦੇ ਪਾਇਲਟ ਅਤੇ ਕੋ-ਪਾਇਲਟ ਦੀ ਮੌਤ ਹੋ ਗਈ ਹੈ।
ਇਕ ਮੀਡੀਆ ਦੀ ਰਿਪੋਰਟ ਅਨੁਸਾਰ ਇਸ ਹਾਦਸੇ ਵਿੱਚ ਜਹਾਜ਼ ਵਿੱਚ ਸਵਾਰ ਦਰਜਨਾਂ ਹੋਰ ਲੋਕ ਵੀ ਜ਼ਖ਼ਮੀ ਹੋਏ ਹਨ ਜਿਸ ਫਾਇਰ ਬ੍ਰਿਗੇਡ ਦੀ ਗੱਡੀ ਨਾਲ ਟੱਕਰ ਹੋਈ, ਉਸ ਵਿੱਚ ਪੁਲੀਸ ਮੁਲਾਜ਼ਮ ਸਵਾਰ ਸਨ। ਦੱਸਿਆ ਜਾ ਰਿਹਾ ਹੈ ਕਿ ਇੱਕ ਪੁਲੀਸ ਸਾਰਜੈਂਟ ਅਤੇ ਇੱਕ ਅਧਿਕਾਰੀ ਦੀਆਂ ਹੱਡੀਆਂ ਟੁੱਟ ਗਈਆਂ ਹਨ ਅਤੇ ਉਹ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ, ਹਾਲਾਂਕਿ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।

