Akali Dal Maluka Protest: ਅਕਾਲੀ ਉਮੀਦਵਾਰਾਂ ਦੇ ਕਾਗਜ਼ ਰੱਦ ਕਰਨ ਦੇ ਖ਼ਦਸ਼ੇ ਨੂੰ ਲੈ ਕੇ ਅਕਾਲੀਆਂ ਵੱਲੋਂ ਧਰਨਾ

News Online
1 Min Read

ਆਪਣਾ ਪੰਜਾਬ ਮੀਡੀਆ : ਨਗਰ ਪੰਚਾਇਤ ਮਲੂਕਾ ਦੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕਰਨ ਦੇ ਖ਼ਦਸ਼ੇ ਨੂੰ ਲੈ ਕੇ ਰੋਹ ਵਿਚ ਆਏ ਅਕਾਲੀ ਵਰਕਰਾਂ ਵੱਲੋਂ ਅੱਜ ਸ਼ਾਮ ਵੇਲੇ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਹੇਠ ਨਗਰ ਪੰਚਾਇਤ ਮਲੂਕਾ ਦੇ ਦਫ਼ਤਰ ਅੱਗੇ ਰੋਸ ਧਰਨਾ ਲਗਾਇਆ ਗਿਆ।

ਅਕਾਲੀ ਉਮੀਦਵਾਰਾਂ ਅਤੇ ਵਰਕਰਾਂ ਨੇ ਆਪ ਸਰਕਾਰ ‘ਤੇ ਧੱਕੇਸ਼ਾਹੀ ਦਾ ਦੋਸ਼ ਲਗਾਉਂਦਿਆਂ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਦੋਸ਼ ਲਗਾਇਆ ਪੰਜਾਬ ਸਰਕਾਰ ਆਪਣੇ ਉਮੀਦਵਾਰਾਂ ਦੀ ਹਾਰ ਨੂੰ ਵੇਖ ਕੇ ਪੂਰੀ ਤਰ੍ਹਾਂ ਬੁਖਲਾਹਟ ‘ਚ ਆ ਗਈ ਹੈ ਅਤੇ ਸਿਵਲ ਤੇ ਪੁਲੀਸ ਪ੍ਰਸ਼ਾਸਨ ਦੀ ਸਹਾਇਤਾ ਨਾਲ ਧੱਕੇਸ਼ਾਹੀ ਕਰਕੇ ਇਹ ਚੋਣਾਂ ਜਿੱਤਣਾ ਚਾਹੁੰਦੀ ਹੈ।

ਉਨ੍ਹਾਂ ਕਿਹਾ ਕਿ ਪਿੰਡ ਮਲੂਕਾ ਵਿਖੇ ਅਕਾਲੀ ਉਮੀਦਵਾਰਾਂ ‘ਤੇ ਝੂਠੇ ਦੋਸ਼ ਲਗਾ ਕੇ ਕਾਗਜ਼ ਰੱਦ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਮਲੂਕਾ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਕਾਗਜ਼ਾਂ ਦੀ ਪੜਤਾਲ ਉਪਰੰਤ ਲਿਸਟਾਂ ਲਗਾਉਣ ਵਿਚ ਦੇਰੀ ਕੀਤੀ ਜਾ ਰਹੀ ਹੈ। ਮਲੂਕਾ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਅਕਾਲੀ ਦਲ ਇਸ ਤਰ੍ਹਾਂ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਪ੍ਰਸ਼ਾਸਨ ਨੂੰ ਵੀ ਅਪੀਲ ਕੀਤੀ ਕਿ ਉਹ ਨਿਰਪੱਖ ਹੋ ਕੇ ਕੰਮ ਕਰਨ ਨਹੀਂ ਤਾਂ ਅਕਾਲੀ ਸਰਕਾਰ ਆਉਣ ‘ਤੇ ਹਿਸਾਬ ਲਿਆ ਜਾਵੇਗਾ।

Share This Article
Leave a Comment

Leave a Reply