ਨੂਰਪੁਰ ਜੱਟਾਂ ਵਿੱਚ ਡਾ. ਅੰਬੇਡਕਰ ਦੇ ਬੁੱਤ ਨਾਲ ਫਿਰ ਭੰਨਤੋੜ; ਇਲਾਕੇ ਵਿੱਚ ਤਣਾਅ ਦਾ ਮਾਹੌਲ

News Online
1 Min Read

ਆਪਣਾ ਪੰਜਾਬ ਮੀਡੀਆ : ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਨੂਰਪੁਰ ਜੱਟਾਂ ਵਿੱਚ ਬੀਤੀ ਦੇਰ ਰਾਤ ਅਣਪਛਾਤੇ ਸ਼ਰਾਰਤੀ ਅਨਸਰਾਂ ਵੱਲੋਂ ਡਾ. ਬੀ.ਆਰ. ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕੀਤੇ ਜਾਣ ਤੋਂ ਬਾਅਦ ਤਣਾਅ ਦਾ ਮਾਹੌਲ ਬਣ ਗਿਆ ਹੈ। ਇਸ ਘਟਨਾ ਨੇ ਸਥਾਨਕ ਨਿਵਾਸੀਆਂ ਅਤੇ ਪ੍ਰਸ਼ਾਸਨ ਵਿੱਚ ਚਿੰਤਾ ਪੈਦਾ ਕਰ ਦਿੱਤੀ ਹੈ, ਜਿਸ ਦੇ ਮੱਦੇਨਜ਼ਰ ਇਲਾਕੇ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ।

ਜਾਣਕਾਰੀ ਅਨੁਸਾਰ, ਬੁੱਤ ਨੂੰ ਭਾਰੀ ਚੀਜ਼ਾਂ ਨਾਲ ਨੁਕਸਾਨ ਪਹੁੰਚਾਇਆ ਗਿਆ ਹੈ, ਜਿਸ ਵਿੱਚ ਬੁੱਤ ਦਾ ਚਿਹਰਾ ਵਿਗਾੜ ਦਿੱਤਾ ਗਿਆ ਅਤੇ ਆਲੇ-ਦੁਆਲੇ ਲੱਗੇ ਸੁਰੱਖਿਆ ਸ਼ੀਸ਼ੇ ਤੋੜ ਦਿੱਤੇ ਗਏ। ਬੁੱਤ ਦੇ ਦੁਆਲੇ ਲਗਾਈ ਗਈ ਲਾਈਟਿੰਗ ਨੂੰ ਵੀ ਤੋੜਿਆ ਗਿਆ ਹੈ। ਜ਼ਿਕਰਯੋਗ ਹੈ ਕਿ ਇਹ ਸੁਰੱਖਿਆ ਪ੍ਰਬੰਧ ਪਿਛਲੀ ਵਾਰ ਹੋਈ ਭੰਨਤੋੜ ਦੀ ਘਟਨਾ ਤੋਂ ਬਾਅਦ ਕੀਤੇ ਗਏ ਸਨ। ਇਸ ਤੋਂ ਪਹਿਲਾਂ ਜੂਨ 2025 ਵਿੱਚ ਵੀ ਇਸੇ ਬੁੱਤ ਨੂੰ ਨਿਸ਼ਾਨਾ ਬਣਾਇਆ ਗਿਆ ਸੀ, ਜਿਸ ਦੌਰਾਨ ਉੱਥੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਗਏ ਸਨ।

Share This Article
Leave a Comment

Leave a Reply