ਨਵੀਂ ਮੁੰਬਈ ‘ਚ ਖਾਰਘਰ ਦੇ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮ ਦੌਰਾਨ ਅਮਿਤ ਸ਼ਾਹ ਨੇ ਪੰਜਾਬ ਵਿੱਚ ਧਰਮ ਪਰਿਵਰਤਨ ਦਾ ਮੁੱਦਾ ਚੁੱਕਿਆ

News Online
1 Min Read

ਆਪਣਾ ਪੰਜਾਬ ਮੀਡੀਆ :  ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਵੀਂ ਮੁੰਬਈ ਦੇ ਖਾਰਘਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਵਿੱਚ ਕਥਿਤ ਤੌਰ ‘ਤੇ ਵਧ ਰਹੀਆਂ ਧਰਮ ਪਰਿਵਰਤਨ ਦੀਆਂ ਘਟਨਾਵਾਂ ‘ਤੇ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਅਤੇ ਸਮਾਜ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ।

ਅਮਿਤ ਸ਼ਾਹ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਨੇ ਦੂਜਿਆਂ ਦੇ ਧਰਮ ਅਤੇ ਅਜ਼ਾਦੀ ਦੀ ਰੱਖਿਆ ਲਈ ਆਪਣੀ ਜਾਨ ਦੀ ਕੁਰਬਾਨੀ ਦਿੱਤੀ ਸੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਲਾਲਚ ਜਾਂ ਦਬਾਅ ਦੇ ਕਾਰਨ ਧਰਮ ਪਰਿਵਰਤਨ ਕਰਵਾਇਆ ਜਾ ਰਿਹਾ ਹੈ, ਤਾਂ ਇਹ ਗੁਰੂ ਸਾਹਿਬ ਦੀ ਸਿੱਖਿਆ ਦੇ ਖ਼ਿਲਾਫ਼ ਹੈ। ਪੰਜਾਬ ਸਰਕਾਰ ਅਤੇ ਪੰਜਾਬੀ ਸਮਾਜ ਨੂੰ ਮਿਲ ਕੇ ਇਸ ਪ੍ਰਥਾ ਨੂੰ ਰੋਕਣਾ ਚਾਹੀਦਾ ਹੈ।

ਉਨ੍ਹਾਂ ਆਪਣੇ ਸੰਬੋਧਨ ਵਿੱਚ ਇਹ ਵੀ ਕਿਹਾ ਕਿ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਨੇ ਧਾਰਮਿਕ ਅਜ਼ਾਦੀ ਦੀ ਰੱਖਿਆ ਲਈ ਸ਼ਹਾਦਤ ਦਿੱਤੀ ਅਤੇ ਉਨ੍ਹਾਂ ਦੀ ਕੁਰਬਾਨੀ ਲਈ ਦੇਸ਼ ਅਤੇ ਦੁਨੀਆ ਭਰ ਦੇ ਲੋਕ ਸਦਾ ਰਿਣੀ ਰਹਿਣਗੇ।

Share This Article
Leave a Comment

Leave a Reply