ਅਜਨਾਲਾ ਹਿੰਸਾ ਮਾਮਲਾ: NSA ਮਿਆਦ ਮਗਰੋਂ Amritpal Singh ਦੀ ਗ੍ਰਿਫ਼ਤਾਰੀ ਲਈ ਹਾਈ ਕੋਰਟ ਪਹੁੰਚੀ ਪੰਜਾਬ ਸਰਕਾਰ

News Online
1 Min Read

ਆਪਣਾ ਪੰਜਾਬ ਮੀਡੀਆ : ਪੰਜਾਬ ਸਰਕਾਰ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅਜਨਾਲਾ ਪੁਲੀਸ ਥਾਣਾ ਝੜਪ ਮਾਮਲੇ ਵਿੱਚ ਗ੍ਰਿਫ਼ਤਾਰ ਕਰਨ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਕੋਲ ਅਰਜ਼ੀ ਦਾਇਰ ਕੀਤੀ ਹੈ। ਇਹ ਕਦਮ ਉਸ ਵੇਲੇ ਚੁੱਕਿਆ ਗਿਆ ਹੈ ਜਦੋਂ 22 ਅਪਰੈਲ ਨੂੰ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਹੇਠ ਅੰਮ੍ਰਿਤਪਾਲ ਸਿੰਘ ਦੀ ਨਜ਼ਰਬੰਦੀ ਦੀ ਮਿਆਦ ਖ਼ਤਮ ਹੋ ਰਹੀ ਹੈ।

ਸੀਨੀਅਰ ਪੁਲੀਸ ਅਧਿਕਾਰੀ ਮੁਤਾਬਿਕ, ਅੰਮ੍ਰਿਤਸਰ ਪੁਲੀਸ ਗ੍ਰਿਫ਼ਤਾਰੀ ਲਈ ਤਿਆਰੀ ਕਰ ਰਹੀ ਹੈ ਅਤੇ ਹਾਈ ਕੋਰਟ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਕਾਨੂੰਨੀ ਕਾਰਵਾਈ ਪੂਰੀ ਕਰਕੇ ਟੀਮ ਡਿਬਰੂਗੜ੍ਹ ਜੇਲ੍ਹ ਜਾ ਕੇ ਉਸ ਦੀ ਰਸਮੀ ਗ੍ਰਿਫ਼ਤਾਰੀ ਕਰੇਗੀ। ਸਰਕਾਰ ਨੇ ਸੋਧੇ ਹੋਏ ਪੰਜਾਬ ਜੇਲ੍ਹ ਕਾਨੂੰਨ ਤਹਿਤ ਉਸ ਨੂੰ ਅਸਾਮ ਦੀ ਜੇਲ੍ਹ ਵਿੱਚ ਹੀ ਰੱਖਣ ਦੀ ਮੰਗ ਵੀ ਕੀਤੀ ਹੈ।ਇਸ ਮਾਮਲੇ ਵਿੱਚ ਹੋਰ ਦੋਸ਼ੀਆਂ ਖ਼ਿਲਾਫ਼ ਕਾਰਵਾਈ ਅਜਨਾਲਾ ਅਦਾਲਤ ਵਿੱਚ ਪਹਿਲਾਂ ਹੀ ਚੱਲ ਰਹੀ ਹੈ। ਅੰਮ੍ਰਿਤਪਾਲ ਦੇ 9 ਕਰੀਬੀ ਸਾਥੀਆਂ ਦੀ ਐਨਐਸਏ ਹਿਰਾਸਤ ਪਿਛਲੇ ਸਾਲ ਨਹੀਂ ਵਧਾਈ ਗਈ ਸੀ ਤੇ ਇਨ੍ਹਾਂ ਨੂੰ ਪੰਜਾਬ ਵਾਪਸ ਲਿਆਂਦਾ ਜਾ ਚੁੱਕਾ ਹੈ ਅਤੇ ਉਹ ਪੁਲੀਸ ਹਿਰਾਸਤ ਵਿੱਚ ਹਨ। ਗ੍ਰਿਫ਼ਤਾਰੀ ਤੋਂ ਬਾਅਦ ਅੰਮ੍ਰਿਤਪਾਲ ਖ਼ਿਲਾਫ਼ ਮੁਕੱਦਮੇ ਦੀ ਸੁਣਵਾਈ ਵੀ ਸ਼ੁਰੂ ਕੀਤੀ ਜਾਵੇਗੀ, ਜਿਸ ਲਈ ਵੀਡੀਓ ਕਾਨਫਰੰਂਸਿੰਗ ਰਾਹੀਂ ਪੇਸ਼ੀ ਦੀ ਵਿਵਸਥਾ ਕੀਤੀ ਜਾ ਸਕਦੀ ਹੈ।

Share This Article
Leave a Comment

Leave a Reply