ਵਕਫ਼ ਸੋਧ ਬਿੱਲ ਬਣਿਆ ਨਵਾਂ ਕਾਨੂੰਨ
ਨਵੀਂ ਦਿੱਲੀ : ਆਪਣਾ ਪੰਜਾਬ ਮੀਡੀਆ : ਵਕਫ਼ ਸੋਧ ਐਕਟ, 2025 ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੀ ਮਨਜ਼ੂਰੀ ਮਿਲ ਗਈ ਹੈ। ਰਾਸ਼ਟਰਪਤੀ ਭਵਨ ਵੱਲੋਂ ਸ਼ਨੀਵਾਰ ਰਾਤ ਨੂੰ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ। ਇਸ ਵਿਚ ਕਿਹਾ ਗਿਆ ਹੈ, ‘ਸੰਸਦ ਦੁਆਰਾ ਪਾਸ ਕੀਤੇ ਗਏ ਵਕਫ਼ ਸੋਧ ਕਾਨੂੰਨ ਨੂੰ 5 ਅਪ੍ਰੈਲ, 2025 ਨੂੰ ਰਾਸ਼ਟਰਪਤੀ ਦੀ ਮਨਜ਼ੂਰੀ ਮਿਲ ਗਈ ਹੈ ਅਤੇ ਆਮ ਜਾਣਕਾਰੀ ਲਈ ਪ੍ਰਕਾਸ਼ਿਤ ਕੀਤਾ ਗਿਆ ਹੈ। ਰਾਸ਼ਟਰਪਤੀ ਮੁਰਮੂ ਨੇ ਮੁਸਲਿਮ ਵਕਫ਼ ਰੱਦ ਕਰਨ ਵਾਲੇ ਬਿੱਲ, 2025 ਨੂੰ ਵੀ ਆਪਣੀ ਮਨਜ਼ੂਰੀ ਦੇ ਦਿੱਤੀ ਹੈ। ਰਾਸ਼ਟਰਪਤੀ ਦੀ ਮਨਜ਼ੂਰੀ ਤੋਂ ਬਾਅਦ ਇਹ ਕਾਨੂੰਨ ਬਣ ਗਿਆ ਹੈ। ਸਰਕਾਰ ਦਾ ਦਾਅਵਾ ਹੈ ਕਿ ਇਸ ਨਾਲ ਵਕਫ਼ ਜਾਇਦਾਦ ਦੀ ਦੁਰਵਰਤੋਂ ਬੰਦ ਹੋ ਜਾਵੇਗੀ। ਵਿਰੋਧੀ ਧਿਰ ਇਸ ਨੂੰ ਧਾਰਮਿਕ ਖੁਦਮੁਖਤਿਆਰੀ ‘ਤੇ ਹਮਲਾ ਮੰਨਦੀ ਹੈ ਅਤੇ ਇਸ ਨੂੰ ਸੁਪਰੀਮ ਕੋਰਟ ‘ਚ ਚੁਣੌਤੀ ਵੀ ਦੇ ਚੁੱਕੀ ਹੈ। ਵਕਫ਼ ਸੋਧ ਬਿੱਲ, 2025 ਗਰਮ ਬਹਿਸ ਅਤੇ ਵੋਟਿੰਗ ਤੋਂ ਬਾਅਦ ਸੰਸਦ ਵਿੱਚ ਪਾਸ ਹੋ ਗਿਆ।