ਸਿਡਨੀ : ਆਪਣਾ ਪੰਜਾਬ ਮੀਡੀਆ : ਆਸਟ੍ਰੇਲੀਆ ਦੇ ਵਿਕਟੋਰੀਆ ਰਾਜ ਵਿੱਚ ਬੁੱਧਵਾਰ ਤੜਕੇ ਇੱਕ ਘਰ ਨਾਲ ਕਾਰ ਟਕਰਾ ਗਈ। ਕਾਰ ਦੇ ਟਕਰਾਉਣ ਕਾਰਨ ਚਾਰ ਲੋਕਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਵਿਕਟੋਰੀਆ ਪੁਲਸ ਨੇ ਦੱਸਿਆ ਕਿ ਸਥਾਨਕ ਸਮੇਂ ਅਨੁਸਾਰ ਸਵੇਰੇ 4:30 ਵਜੇ ਦੇ ਕਰੀਬ ਵਿਕਟੋਰੀਆ ਦੀ ਰਾਜਧਾਨੀ ਮੈਲਬੌਰਨ ਤੋਂ 36 ਕਿਲੋਮੀਟਰ ਦੱਖਣ-ਪੂਰਬ ਵਿੱਚ ਸਥਿਤ ਹੈਂਪਟਨ ਪਾਰਕ ਵਿੱਚ ਕਾਰ ਇੱਕ ਘਰ ਨਾਲ ਟਕਰਾ ਗਈ। ਗੱਡੀ ਵਿੱਚ ਸਵਾਰ ਦੋ ਯਾਤਰੀਆਂ ਨੂੰ ਜਾਨਲੇਵਾ ਸੱਟਾਂ ਲੱਗੀਆਂ ਅਤੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਉਸ ਸਮੇਂ ਘਰ ਅੰਦਰ ਮੌਜੂਦ ਦੋ ਲੋਕ ਜ਼ਖਮੀ ਨਹੀਂ ਹੋਏ ਪਰ ਉਨ੍ਹਾਂ ਨੂੰ ਜਾਂਚ ਲਈ ਹਸਪਤਾਲ ਦਾਖਲ ਕਰਵਾਇਆ ਗਿਆ।