ਕਿਸਾਨੀ ਅੰਦੋਲਨ ਦੌਰਾਨ ਖਨੌਰੀ ਬਾਰਡਰ ‘ਤੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਗੋਲੀ ਲੱਗਣ ਕਾਰਨ ਸ਼ਹੀਦ ਹੋ ਗਿਆ ਸੀ। ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਸ਼ੁਭਕਰਨ ਸਿੰਘ ਦੀ ਮੌਤ ‘ਤੇ ਪਰਿਵਾਰ ਨੂੰ ਮੁਆਵਜ਼ਾ ਅਤੇ ਉਸਦੀ ਭੈਣ ਨੂੰ ਸਰਕਾਰੀ ਨੌਕਰੀ ਦੇਵੇਗੀ। ਜਿਸ ਨੂੰ ਲੈ ਕੇ ਅੱਜ ਚੰਡੀਗੜ੍ਹ ‘ਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਖਨੌਰੀ ਬਾਰਡਰ ‘ਤੇ ਕਿਸਾਨੀ ਅੰਦੋਲਨ ‘ਚ ਜਾਨ ਗਵਾਉਣ ਵਾਲੇ ਸ਼ੁਭਕਰਨ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈੱਕ ਸੌਂਪਿਆ ਅਤੇ ਸ਼ੁਭਕਰਨ ਦੀ ਭੈਣ ਨੂੰ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਵੀ ਦਿੱਤਾ ਗਿਆ ਹੈ। ਇਸ ਤੋਂ ਬਾਅਦ ਕਿਸਾਨਾਂ ਨੇ 12 ਜੁਲਾਈ ਨੂੰ ਬਠਿੰਡਾ ਵਿਖੇ ਹੋਣ ਵਾਲਾ ਧਰਨਾ ਰੱਦ ਕਰ ਦਿੱਤਾ ਹੈ।