ਆਪਣਾ ਪੰਜਾਬ ਮੀਡੀਆ : ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਲੁੱਟ-ਮਾਰ ਦੇ ਆਦੀ ਦੱਸਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਅਕਾਲੀਆਂ ਦੇ ਸਮਾਜਿਕ ਬਾਈਕਾਟ ਦਾ ਸੱਦਾ ਦਿੱਤਾ ਹੈ। ਉਹ ਅੱਜ ਇਥੇ ਅਨਾਜ ਮੰਡੀ ਵਿੱਚ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਹੋਈ ਪਟਿਆਲਾ ਦਿਹਾਤੀ ਹਲਕੇ ਦੀ ਵਿਸ਼ਾਲ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਆਗੂਆਂ ਨੇ ਪਹਿਲਾਂ ਰੇਤ ਅਤੇ ਬੱਸਾਂ ਲੁੱਟੀਆਂ, ਉਥੇ ਹੁਣ ਬਿਜਲੀ ਚੋਰੀ ਕਰ ਰਹੇ ਹਨ।
ਅਕਾਲੀ ਦਲ ’ਤੇ ਅੱਜ ਦੀ ਮੁਕਤਸਰ ਰੈਲੀ ’ਚ ਬਿਜਲੀ ਚੋਰੀ ਕਰਨ ਦੇ ਦੋਸ਼ ਲਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਗੱਲ ਚਿੱਟੇ ਦਿਨ ਵਾਂਗ ਸਾਬਤ ਕਰਦੀ ਹੈ ਕਿ ਇਨ੍ਹਾਂ ਨੇ ਜਨਤਕ ਸਰੋਤਾਂ ਨੂੰ ਲੁੱਟਣ ਦੀ ਆਪਣੀ ਆਦਤ ਅਜੇ ਵੀ ਨਹੀਂ ਛੱਡੀ। ਉਨ੍ਹਾਂ ਕਿਹਾ ਕਿ ਜੇਕਰ ਇਹ ਮੁੜ ਸੱਤਾ ’ਚ ਆ ਗਏ ਤਾਂ ਪੰਜਾਬ ਨੂੰ ਲੁੱਟ ਕੇ ਖਾ ਜਾਣਗੇ। ਇਸ ਲਈ ਇਨ੍ਹਾਂ ਦਾ ਸਮਾਜਿਕ ਬਾਈਕਾਟ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਕਾਨਵੈਂਟ ਸਕੂਲ ਤੋਂ ਪੜ੍ਹੇ ਅਜਿਹੇ ਨੇਤਾ ਹਨ ਜੋ ਪੰਜਾਬ ਦੀ ਭੂਗੋਲਿਕ ਸਥਿਤੀ ਤੋਂ ਅਣਜਾਣ ਹਨ।

