ਆਪਣਾ ਪੰਜਾਬ ਮੀਡੀਆ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੱਸਾਂ ਦੇ ਰੰਗਾਂ ਨੂੰ ਲੈ ਕੇ ਹੋ ਰਹੀ ਆਲੋਚਨਾ ਦਾ ਜਵਾਬ ਦਿੰਦਿਆਂ ਕਿਹਾ ਕਿ ਕਿਲੋਮੀਟਰ ਸਕੀਮ ਹੇਠ ਚੱਲ ਰਹੀਆਂ ਬੱਸਾਂ ਨਿੱਜੀ ਹਨ ਅਤੇ ਅਪਰੇਟਰ ਆਪਣੀ ਮਰਜ਼ੀ ਨਾਲ ਰੰਗ ਚੁਣ ਸਕਦੇ ਹਨ। ਉਨ੍ਹਾਂ ਵਿਰੋਧੀਆਂ ਨੂੰ ਪੁੱਛਿਆ ਕਿ ਹਰੀਕੇ ਲਈ ਖਰੀਦੀਆਂ amphibious ਬੱਸਾਂ ਅਤੇ ਸਰਕਾਰੀ ਹੈਲੀਕਾਪਟਰ ਨੂੰ ਅਕਾਲੀ ਰੰਗਾਂ ਵਿੱਚ ਕਿਉਂ ਰੰਗਿਆ ਗਿਆ ਸੀ।
ਕੈਬਨਿਟ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਮਾਨ ਨੇ ਕੇਂਦਰ ਦੀ ਵਿਦੇਸ਼ ਨੀਤੀ ’ਤੇ ਵੀ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਭਾਰਤ ਨੂੰ ਹਰ ਗੱਲ ਲਈ ਵ੍ਹਾਈਟ ਹਾਊਸ ਤੋਂ ਇਜਾਜ਼ਤ ਲੈਣ ਦੀ ਲੋੜ ਨਹੀਂ ਹੋਣੀ ਚਾਹੀਦੀ। ਉਨ੍ਹਾਂ ਬਿਜਲੀ ਸੋਧ ਬਿੱਲ ਦਾ ਵਿਰੋਧ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਬਿਜਲੀ ਰਾਜਾਂ ਦਾ ਵਿਸ਼ਾ ਹੈ ਅਤੇ ਕੇਂਦਰ ਦੀ ਦਖਲਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

