ਨਸ਼ਿਆਂ ਨਾਲ ਨਜਿੱਠਣ ਅਤੇ ਅੰਦਰੂਨੀ ਸੁਰੱਖਿਆ ਸਖ਼ਤ ਕਰਨ ਲਈ ਰਣਨੀਤੀ ਬਣਾਈ
ਚੰਡੀਗੜ੍ਹ : ਆਪਣਾ ਪੰਜਾਬ ਮੀਡਆ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਤੋਂ ਬਾਅਦ ਅੱਜ ਤੋਂ ਪੰਜਾਬ ਵਿੱਚ ਸਰਗਰਮੀ ਵਧਾ ਦਿੱਤੀ ਹੈ। ਇਸ ਤਹਿਤ ਉਨ੍ਹਾਂ ਅੱਜ ਸੂਬੇ ਵਿੱਚ ਅਮਨ ਤੇ ਕਾਨੂੰਨੀ ਦੀ ਸਥਿਤੀ ਦੀ ਬਹਾਲੀ ਲਈ ਚੰਡੀਗੜ੍ਹ ’ਚ ਪੁਲੀਸ ਕਮਿਸ਼ਨਰਾਂ ਤੇ ਐੱਸਐੱਸਪੀਜ਼ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਜਿਹੜੇ ਵੀ ਇਲਾਕੇ ਵਿੱਚ ਕੋਈ ਵੱਡੀ ਵਾਰਦਾਤ ਵਾਪਰਦੀ ਹੈ, ਉਸ ਇਲਾਕੇ ਦੇ ਸਬੰਧਤ ਪੁਲੀਸ ਅਫਸਰਾਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਮੁੱਖ ਮੰਤਰੀ ਨੇ ਪੁਲੀਸ ਅਧਿਕਾਰੀਆਂ ਨਾਲ ਵਿਚਾਰ-ਚਰਚਾ ਕਰਦਿਆਂ ਅੰਦਰੂਨੀ ਸੁਰੱਖਿਆ ਸਖ਼ਤ ਕਰਨ ਅਤੇ ਸੂਬੇ ਵਿੱਚ ਨਸ਼ਿਆਂ ਤੇ ਵੱਡੀਆਂ ਘਟਨਾਵਾਂ ਨਾਲ ਨਜਿੱਠਣ ਲਈ ਰਣਨੀਤੀ ਵੀ ਤਿਆਰ ਕੀਤੀ। ਪੰਜਾਬ ਸਰਕਾਰ ਨੇ ਸੂਬੇ ਵਿੱਚ ਅਪਰਾਧਕ ਗਤੀਵੀਧੀਆਂ ਨਾਲ ਨਜਿੱਠਣ ਲਈ 703 ਥਾਵਾਂ ’ਤੇ 2300 ਦੇ ਕਰੀਬ ਸੀਸੀਟੀਵੀ ਕੈਮਰੇ ਲਾਉਣ ਦਾ ਫ਼ੈਸਲਾ ਕੀਤਾ ਹੈ।