ਸੱਥਾਂ ਵਿੱਚੋਂ ਲੋਕਾਂ ਨਾਲ ਸਿੱਧਾ ਸੰਵਾਦ ਕਰਾਂਗੇ: ਭਗਵੰਤ ਮਾਨ

News Online
1 Min Read

ਆਪਣਾ ਪੰਜਾਬ ਮੀਡੀਆ : ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਭਵਿੱਖ ਵਿੱਚ ਉਹ ਆਪਣੇ ਪ੍ਰੋਗਰਾਮ ਟੈਂਟਾਂ ਦੀ ਬਜਾਏ ਪਿੰਡਾਂ ਦੀਆਂ ਸੱਥਾਂ ਵਿੱਚੋਂ ਕਰਕੇ ਲੋਕਾਂ ਨਾਲ ਸਿੱਧਾ ਸੰਵਾਦ ਕਰਨਗੇ। ਹਲਕਾ ਧੂਰੀ ਦੇ ਪਿੰਡ ਭੁੱਲਰਹੇੜੀ ਵਿੱਚ ਗੱਲਬਾਤ ਕਰਦਿਆਂ ਉਨ੍ਹਾਂ ਦਾਅਵਾ ਕੀਤਾ ਕਿ ‘ਆਪ’ ਸਰਕਾਰ ਨੇ ਚਾਰ ਸਾਲਾਂ ਵਿੱਚ ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕੀਤਾ ਹੈ।

ਉਨ੍ਹਾਂ ਅਕਾਲੀ ਅਤੇ ਕਾਂਗਰਸੀ ਸਰਕਾਰਾਂ ’ਤੇ ਸੂਬੇ ਨੂੰ ਲੁੱਟਣ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਬਿਜਲੀ ਸਮਝੌਤਿਆਂ ਨੂੰ ਰੱਦ ਕਰਕੇ ਸਰਕਾਰ ਨੇ ਸਸਤੀ ਬਿਜਲੀ ਮੁਹੱਈਆ ਕਰਵਾਈ ਹੈ। ਮਾਨ ਨੇ ਸਿੱਖਿਆ ਖੇਤਰ ਦੀਆਂ ਪ੍ਰਾਪਤੀਆਂ ਦਾ ਵੀ ਜ਼ਿਕਰ ਕੀਤਾ ਅਤੇ ਕਿਹਾ ਕਿ ਕੇਂਦਰੀ ਸਰਵੇ ਅਨੁਸਾਰ ਪੰਜਾਬ ਸਿੱਖਿਆ ਵਿੱਚ ਪਹਿਲੇ ਸਥਾਨ ’ਤੇ ਪਹੁੰਚਿਆ ਹੈ।

ਇਸ ਮੌਕੇ ਮੁੱਖ ਮੰਤਰੀ ਨੇ ਕਈ ਪਿੰਡਾਂ ਨੂੰ ਵਿਕਾਸ ਲਈ ਲੱਖਾਂ ਰੁਪਏ ਦੀਆਂ ਗ੍ਰਾਂਟਾਂ ਦੇ ਚੈੱਕ ਵੀ ਵੰਡੇ।

Share This Article
Leave a Comment

Leave a Reply