Shukrana Yatra: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਸ਼ੁਕਰਾਨਾ ਯਾਤਰਾ

News Online
1 Min Read

ਆਪਣਾ ਪੰਜਾਬ ਮੀਡੀਆ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਵਿੱਤਰ ਜਨਮ ਅਸਥਾਨ, ਤਖ਼ਤ ਸ੍ਰੀ ਪਟਨਾ ਸਾਹਿਬ (ਬਿਹਾਰ) ਵਿਖੇ ਨਤਮਸਤਕ ਹੋਣ ਲਈ ਧਾਰਮਿਕ ਯਾਤਰਾ ’ਤੇ ਪਹੁੰਚੇ। ਮੁੱਖ ਮੰਤਰੀ ਨੇ ਇੱਕ ਬਿਆਨ ਵਿੱਚ ਕਿਹਾ ਕਿ ਉਨ੍ਹਾਂ ਦੀ ਇਹ ਫੇਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ‘ਬਾਣੀ’ ਨੂੰ ਸਮਰਪਿਤ ਹੈ, ਜੋ ਸਰਬੱਤ ਦੇ ਭਲੇ ਦਾ ਸੰਦੇਸ਼ ਦਿੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਣਾਏ ਗਏ ਸਖ਼ਤ ਐਂਟੀ-ਸੈਕਰੀਲੇਜ (ਬੇਅਦਬੀ ਵਿਰੋਧੀ) ਕਾਨੂੰਨ ਦਾ ਦੁਨੀਆ ਭਰ ਦੇ ਸਿੱਖ ਭਾਈਚਾਰੇ ਨੇ ਨਿੱਘਾ ਸਵਾਗਤ ਕੀਤਾ ਹੈ।

ਇਹ ਦੌਰਾ ਮੁੱਖ ਮੰਤਰੀ ਦੀ ਉਸ ‘ਸ਼ੁਕਰਾਨਾ ਯਾਤਰਾ’ ਦੀ ਕੜੀ ਦਾ ਹਿੱਸਾ ਹੈ, ਜਿਸ ਤਹਿਤ ਉਨ੍ਹਾਂ ਨੇ ਪਿਛਲੇ ਦਿਨੀਂ ਪੰਜਾਬ ਵਿੱਚ ਸਥਿਤ ਸਿੱਖ ਪੰਥ ਦੇ ਤਿੰਨ ਪ੍ਰਮੁੱਖ ਤਖ਼ਤਾਂ ਸ੍ਰੀ ਅਕਾਲ ਤਖ਼ਤ ਸਾਹਿਬ (ਅੰਮ੍ਰਿਤਸਰ), ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (ਅਨੰਦਪੁਰ ਸਾਹਿਬ), ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਸਮੇਤ ਹੋਰ ਇਤਿਹਾਸਕ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ ਸਨ। ਇਹ ਯਾਤਰਾ ਮੁੱਖ ਤੌਰ ’ਤੇ ਸਰਕਾਰ ਦੇ ਉਸ ‘ਇਤਿਹਾਸਕ’ ਕਦਮ ਨੂੰ ਸਮਰਪਿਤ ਹੈ, ਜਿਸ ਤਹਿਤ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਨੂੰ ਸਫ਼ਲਤਾਪੂਰਵਕ ਲਾਗੂ ਕੀਤਾ ਗਿਆ ਹੈ। ਇਹ ਕਾਨੂੰਨ ਬੇਅਦਬੀ ਦੇ ਮਾਮਲਿਆਂ ਵਿੱਚ ਸਖ਼ਤ ਤੋਂ ਸਖ਼ਤ ਸਜ਼ਾ ਦਾ ਪ੍ਰਬੰਧ ਕਰਦਾ ਹੈ।

Share This Article
Leave a Comment

Leave a Reply