CM ਭਗਵੰਤ ਮਾਨ ਦੀ ‘ਸ਼ੁਕਰਾਨਾ ਯਾਤਰਾ’ ਸ਼ੁਰੂ, ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਪਾਸ ਹੋਣ ‘ਤੇ ਗੁਰੂ ਘਰਾਂ ‘ਚ ਟੇਕਣਗੇ ਮੱਥਾ

News Online
2 Min Read

ਆਪਣਾ ਪੰਜਾਬ ਮੀਡੀਆ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ (6 ਮਈ) ਤੋਂ 9 ਮਈ 2026 ਤੱਕ ਚਾਰ ਦਿਨਾਂ ‘ਸ਼ੁਕਰਾਨਾ ਯਾਤਰਾ’ ‘ਤੇ ਨਿਕਲ ਰਹੇ ਹਨ। ਇਹ ਯਾਤਰਾ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026’ ਦੇ ਪਾਸ ਹੋਣ ਤੋਂ ਬਾਅਦ ਸੂਬੇ ਦੀ ਸੰਗਤ ਦਾ ਧੰਨਵਾਦ ਪ੍ਰਗਟ ਕਰਨ ਦੇ ਉਦੇਸ਼ ਨਾਲ ਉਲੀਕੀ ਗਈ ਹੈ। ਮੁੱਖ ਮੰਤਰੀ ਇਸ ਦੌਰਾਨ ਰਾਜ ਦੇ ਪ੍ਰਮੁੱਖ ਸਿੱਖ ਧਾਰਮਿਕ ਸਥਾਨਾਂ ‘ਤੇ ਨਤਮਸਤਕ ਹੋਣਗੇ ਅਤੇ ਥਾਂ-ਥਾਂ ਲੋਕਾਂ ਨਾਲ ਸੰਵਾਦ ਵੀ ਕਰਨਗੇ।


ਯਾਤਰਾ ਦੀ ਸ਼ੁਰੂਆਤ 6 ਮਈ ਨੂੰ ਸ੍ਰੀ ਅਨੰਦਪੁਰ ਸਾਹਿਬ ਸਥਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਹੋਵੇਗੀ। ਇੱਥੇ ਅਰਦਾਸ ਤੋਂ ਬਾਅਦ ਮੁੱਖ ਮੰਤਰੀ ਅੰਮ੍ਰਿਤਸਰ ਲਈ ਰਵਾਨਾ ਹੋਣਗੇ, ਜਿੱਥੇ ਉਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣਗੇ। ਪਹਿਲੇ ਦਿਨ ਦਾ ਪ੍ਰੋਗਰਾਮ ਧਾਰਮਿਕ ਆਸਥਾ ਦੇ ਕੇਂਦਰਾਂ ਦੇ ਆਲੇ-ਦੁਆਲੇ ਕੇਂਦਰਿਤ ਰੱਖਿਆ ਗਿਆ ਹੈ, ਤਾਂ ਜੋ ਯਾਤਰਾ ਦੀ ਸ਼ੁਰੂਆਤ ਸ਼ਰਧਾ ਅਤੇ ਸ਼ੁਕਰਾਨੇ ਦੇ ਭਾਵ ਨਾਲ ਹੋ ਸਕੇ।


ਦੂਜੇ ਦਿਨ 7 ਮਈ ਨੂੰ ਮੁੱਖ ਮੰਤਰੀ ਤਲਵੰਡੀ ਸਾਬੋ ਪਹੁੰਚਣਗੇ, ਜਿੱਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣਗੇ। ਇਸ ਤੋਂ ਬਾਅਦ ਉਨ੍ਹਾਂ ਦਾ ਕਾਫਲਾ ਫਰੀਦਕੋਟ ਪਹੁੰਚੇਗਾ। ਸਥਾਨਕ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਨੁਸਾਰ ਫਰੀਦਕੋਟ ਵਿੱਚ ਵੀ ਮੁੱਖ ਮੰਤਰੀ ਦਾ ਸਵਾਗਤ ਕੀਤਾ ਜਾਵੇਗਾ ਅਤੇ ਉਹ ਇੱਥੇ ਸੰਗਤ ਨਾਲ ਗੱਲਬਾਤ ਕਰਨਗੇ। ਇਸ ਦੌਰਾਨ ਪ੍ਰਸ਼ਾਸਨ ਨੇ ਸੁਰੱਖਿਆ ਅਤੇ ਟ੍ਰੈਫਿਕ ਵਿਵਸਥਾ ਨੂੰ ਲੈ ਕੇ ਵਿਸ਼ੇਸ਼ ਤਿਆਰੀਆਂ ਕੀਤੀਆਂ ਹਨ।

Share This Article
Leave a Comment

Leave a Reply