ਆਪਣਾ ਪੰਜਾਬ ਮੀਡੀਆ : ਸਰਕਾਰ ਨੇ ਨਿਰਮਾਣ ਖੇਤਰ ਨੂੰ ਹੁਲਾਰਾ ਦੇਣ ਦੇ ਮਕਸਦ ਨਾਲ ਅੱਜ 33,660 ਕਰੋੜ ਰੁਪਏ ਦੀ ‘ਭਾਰਤ ਸਨਅਤੀ ਵਿਕਾਸ ਯੋਜਨਾ’ (ਭਵਿਆ) ਨੂੰ ਮਨਜ਼ੂਰੀ ਦਿੱਤੀ ਹੈ ਜਿਸ ਤਹਿਤ ਦੇਸ਼ ਭਰ ’ਚ 100 ‘ਪਲੱਗ-ਐਂਡ-ਪਲੇਅ’ ਸਨਅਤੀ ਪਾਰਕ ਵਿਕਸਿਤ ਕੀਤੇ ਜਾਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ’ਚ ਇਸ ਯੋਜਨਾ ਨੂੰ ਪ੍ਰਵਾਨਗੀ ਦਿੱਤੀ ਗਈ ਹੈ ਜਿਸ ਤਹਿਤ 15 ਲੱਖ ਸਿੱਧੇ ਰੁਜ਼ਗਾਰ ਦੇ ਮੌਕੇ ਪੈਦਾ ਹੋਣ ਦਾ ਅਨੁਮਾਨ ਹੈ।
ਸੂਚਨਾ ਤੇ ਪ੍ਰਸਾਰਨ ਮੰਤਰੀ ਅਸ਼ਵਨੀ ਵੈਸ਼ਨਵ ਨੇ ਇਸ ਫ਼ੈਸਲੇ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਪਹਿਲ ਨਾਲ ਦੇਸ਼ ’ਚ ਵਿਸ਼ਵ ਪੱਧਰੀ ਸਨਅਤੀ ਬੁਨਿਆਦੀ ਢਾਂਚਾ ਵਿਕਸਤ ਹੋਵੇਗਾ ਅਤੇ ਨਿਰਮਾਣ ਖੇਤਰ ਨੂੰ ਰਫ਼ਤਾਰ ਮਿਲੇਗੀ। ਇਸ ਯੋਜਨਾ ਤਹਿਤ 100 ਏਕੜ ਤੋਂ ਲੈ ਕੇ ਇੱਕ ਹਜ਼ਾਰ ਏਕੜ ਤੱਕ ਦੇ ਸਨਅਤੀ ਪਾਰਕ ਵਿਕਸਿਤ ਕੀਤੇ ਜਾਣਗੇ ਜਿਨ੍ਹਾਂ ਲਈ ਪ੍ਰਤੀ ਏਕੜ ਇੱਕ ਕਰੋੜ ਰੁਪਏ ਤੱਕ ਦੀ ਵਿੱਤੀ ਮਦਦ ਮੁਹੱਈਆ ਕੀਤੀ ਜਾਵੇਗੀ।
ਕੇਂਦਰ ਵੱਲੋਂ ‘ਭਾਰਤ ਸਨਅਤੀ ਵਿਕਾਸ ਯੋਜਨਾ’ ਪ੍ਰਵਾਨ
Leave a Comment

