ਸੁਖਬੀਰ ਬਾਦਲ ਨੇ ਘਟਨਾ ਦੀ ਕੀਤੀ ਨਿੰਦਾ
ਅੰਮ੍ਰਿਤਸਰ : ਆਪਣਾ ਪੰਜਾਬ ਮੀਡੀਆ : ਪੰਜਾਬ ਦੇ ਅੰਮ੍ਰਿਤਸਰ ‘ਚ ਗਣਤੰਤਰ ਦਿਵਸ ਮੌਕੇ ਇੱਕ ਨੌਜਵਾਨ ਨੇ ਡਾਕਟਰ ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਤੋੜਨ ਦੀ ਕੋਸ਼ਿਸ਼ ਕੀਤੀ। ਨੌਜਵਾਨ ਬੁੱਤ ਨੂੰ ਹਾਰ ਪਾਉਣ ਲਈ ਲਗਾਈ ਪੌੜੀ ‘ਤੇ ਚੜ੍ਹ ਗਿਆ ਅਤੇ ਹਥੌੜੇ ਨਾਲ ਮੂਰਤੀ ਤੋੜਨ ਦੀ ਕੋਸ਼ਿਸ਼ ਕੀਤੀ। ਉਸ ਨੇ 24 ਸਕਿੰਟਾਂ ਵਿੱਚ 8 ਵਾਰ ਹਮਲਾ ਕੀਤਾ।
ਸੁਖਬੀਰ ਬਾਦਲ ਨੇ ਬਾਬਾ ਸਾਹਿਬ ਡਾ. ਅੰਬੇਡਕਰ ਦੇ ਬੁੱਤ ਦੇ ਹੋਏ ਅਪਮਾਨ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ- “ਇਸ ਘਿਨਾਉਣੇ ਕੰਮ ਨੇ ਲੱਖਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਮੈਂ ਇਸ ਸ਼ਰਮਨਾਕ ਘਟਨਾ ਦੇ ਪਿੱਛੇ ਦੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਦੋਸ਼ੀ ਦੇ ਖਿਲਾਫ ਸਖਤ ਕਾਰਵਾਈ ਅਤੇ ਪੂਰੀ ਜਾਂਚ ਦੀ ਮੰਗ ਕਰਦਾ ਹਾਂ। ਆਉ ਸਮਾਜ ਵਿੱਚ ਵੰਡੀਆਂ ਪਾਉਣ ਦੀਆਂ ਅਜਿਹੀਆਂ ਕੋਝੀਆਂ ਕੋਸ਼ਿਸ਼ਾਂ ਵਿਰੁੱਧ ਇੱਕਜੁੱਟ ਹੋਈਏ।