ਲਾਲਜੀਤ ਭੁੱਲਰ 5 ਦਿਨਾਂ ਦੇ ਪੁਲੀਸ ਰਿਮਾਂਡ ‘ਤੇ

News Online
1 Min Read

ਆਪਣਾ ਪੰਜਾਬ ਮੀਡੀਆ : ਅੰਮ੍ਰਿਤਸਰ ਵਿੱਚ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਅਦਾਲਤ ਨੇ 5 ਦਿਨਾਂ ਦੇ ਪੁਲੀਸ ਰਿਮਾਂਡ ‘ਤੇ ਭੇਜ ਦਿੱਤਾ। ਪੁਲੀਸ ਨੇ ਪੁੱਛਗਿੱਛ ਲਈ 7 ਦਿਨਾਂ ਦਾ ਰਿਮਾਂਡ ਮੰਗਿਆ ਸੀ, ਪਰ ਅਦਾਲਤ ਨੇ ਦੋਵਾਂ ਪੱਖਾਂ ਨੂੰ ਸੁਣਨ ਤੋਂ ਬਾਅਦ 5 ਦਿਨਾਂ ਦੀ ਮਨਜ਼ੂਰੀ ਦਿੱਤੀ।ਇਸ ਦੌਰਾਨ, ਪੰਜਾਬ ਸਟੇਟ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ, ਜਿਨ੍ਹਾਂ ਨੇ ਜ਼ਹਿਰ ਖਾ ਕੇ ਖੁਦਕੁਸ਼ੀ ਕੀਤੀ ਸੀ, ਦਾ ਪੋਸਟਮਾਰਟਮ ਮਗਰੋਂ ਸਸਕਾਰ ਕਰ ਦਿੱਤਾ ਗਿਆ।ਪੁਲੀਸ ਵੱਲੋਂ ਸਬੂਤ ਇਕੱਠੇ ਕਰਨ ਲਈ ਰਿਮਾਂਡ ਲਿਆ ਗਿਆ ਹੈ, ਜਦਕਿ ਮ੍ਰਿਤਕ ਦੇ ਪਰਿਵਾਰ ਨੇ ਮਾਮਲੇ ਦੀ CBI ਜਾਂਚ ਦੀ ਮੰਗ ਕੀਤੀ ਹੈ।

Share This Article
Leave a Comment

Leave a Reply