ਵਾਸ਼ਿੰਗਟਨ : ਆਪਣਾ ਪੰਜਾਬ ਮੀਡੀਆ : ਪੰਜ ਵਾਰ ਦੇ ਰਿਪਬਲਿਕਨ ਸੰਸਦ ਮੈਂਬਰ ਲਾਂਸ ਗੂਡਨ ਨੇ ਕਿਹਾ ਕਿ ਅਰਬਾਂ ਡਾਲਰਾਂ ਦਾ ਨਿਵੇਸ਼ ਕਰਨ ਵਾਲੀਆਂ ਅਤੇ ਅਮਰੀਕੀਆਂ ਲਈ ਹਜ਼ਾਰਾਂ ਨੌਕਰੀਆਂ ਪੈਦਾ ਕਰਨ ਵਾਲੀਆਂ ਇਕਾਈਆਂ ਨੂੰ ਨਿਸ਼ਾਨਾ ਬਣਾਉਣਾ ਲੰਮੇ ਸਮੇਂ ਲਈ ਅਮਰੀਕਾ ਨੂੰ ਨੁਕਸਾਨ ਪਹੁੰਚਾਉਂਦਾ ਹੈ। ਉਨ੍ਹਾਂ ਕਿਹਾ, ‘ਜਦੋਂ ਅਸੀਂ ਹਿੰਸਕ ਅਪਰਾਧ, ਆਰਥਿਕ ਜਾਸੂਸੀ ਅਤੇ ਸੀਸੀਪੀ ਪ੍ਰਭਾਵ ਤੋਂ ਪੈਦਾ ਹੋਏ ਅਸਲ ਖ਼ਤਰਿਆਂ ਨੂੰ ਨਜ਼ਰਅੰਦਾਜ਼ ਕਰਦੇ ਹਾਂ ਅਤੇ ਸਾਡੇ ਆਰਥਿਕ ਵਿਕਾਸ ਵਿੱਚ ਯੋਗਦਾਨ ਪਾਉਣ ਵਾਲਿਆਂ ’ਤੇ ਹਮਲਾ ਕਰਦੇ ਹਾਂ, ਤਾਂ ਇਹ ਸਾਡੇ ਦੇਸ਼ ਵਿੱਚ ਨਿਵੇਸ਼ ਕਰਨ ਦੀ ਉਮੀਦ ਕਰ ਰਹੇ ਨਵੇਂ ਨਿਵੇਸ਼ਕਾਂ ਨੂੰ ਨਿਰਾਸ਼ ਕਰਦਾ ਹੈ।