ਬੰਗਾਲ ਨਾਲ ਵਧੀਕੀ ਕਰਦਿਆਂ ਭਾਜਪਾ ਕੇਂਦਰੀ ਸੱਤਾ ਗੁਆ ਲਵੇਗੀ: ਮਮਤਾ

News Online
1 Min Read

ਆਪਣਾ ਪੰਜਾਬ ਮੀਡੀਆ : ਤ੍ਰਿਣਮੂਲ ਕਾਂਗਰਸ ਮੁਖੀ ਮਮਤਾ ਬੈਨਰਜੀ ਨੇ ਇੱਥੇ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੱਛਮੀ ਬੰਗਾਲ ਨੂੰ ਤਬਾਹ ਕਰਨ ਦੀ ਕੋਸ਼ਿਸ਼ ਵਿੱਚ ਭਾਜਪਾ ਦੇਸ਼ ’ਚੋਂ ਸੱਤਾ ਗੁਆ ਬੈਠੇਗੀ। ਉਨ੍ਹਾਂ ਪੱਛਮੀ ਬਰਧਮਾਨ ਦੇ ਰਾਣੀਗੰਜ ਤੇ ਪੁਰੂਲੀਆ ਦੇ ਕਾਸ਼ੀਪੁਰ ਅਤੇ ਰਘੂਨਾਥਪੁਰ ਵਿੱਚ ਲਗਾਤਾਰ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਐਲਾਨ ਕੀਤਾ ਕਿ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਲਗਾਤਾਰ ਚੌਥੀ ਵਾਰ ਜਿੱਤਣ ਮਗਰੋਂ ਉਹ ਦਿੱਲੀ ‘ਜਿੱਤਣ’ ਲਈ ਸਾਰੀਆਂ ਸਿਆਸੀ ਧਿਰਾਂ ਨੂੰ ਇਕਜੁੱਟ ਕਰੇਗੀ।

ਉਨ੍ਹਾਂ ਕਿਹਾ ਕਿ ਜੇ ਸੂਬੇ ਵਿੱਚ ਭਾਜਪਾ ਸੱਤਾ ’ਚ ਆਉਂਦੀ ਹੈ ਤਾਂ ਉਹ ਬੁਲਡੋਜ਼ਰ ਚਲਾ ਕੇ ਸਭ ਨੂੰ ਬਾਹਰ ਕੱਢ ਦੇਣਗੇ।’’ ਮੁੱਖ ਮੰਤਰੀ ਨੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸੋਧ (ਐੱਸ ਆਈ ਆਰ) ਦੌਰਾਨ ਵੋਟਰਾਂ ਦੇ ਨਾਮ ਹਟਾਉਣ ਲਈ ਚੋਣ ਕਮਿਸ਼ਨ ’ਤੇ ਭਾਜਪਾ ਦੇ ਇਸ਼ਾਰਿਆਂ ਉੱਤੇ ਕੰਮ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਕੋਈ ਲਛਮਣ ਰੇਖਾ ਜ਼ਰੂਰ ਹੋਣੀ ਚਾਹੀਦੀ ਹੈ ਪਰ ਭਾਜਪਾ ਸਾਰੀਆਂ ਹੱਦਾਂ ਟੱਪ ਰਹੀ ਹੈ।’’ ਉਨ੍ਹਾਂ ਭਾਜਪਾ ਨੂੰ ਚੁਣੌਤੀ ਦਿੱਤੀ, ‘‘ਐੱਸ ਆਈ ਆਰ ਤੁਹਾਡੇ ਲਈ ਮੌਤ ਦੀ ਘੰਟੀ ਸਾਬਤ ਹੋਵੇਗਾ।

Share This Article
Leave a Comment

Leave a Reply